in

ਅਮਰੀਕਾ ਤੋਂ ਭਾਰਤੀ ਆਈ ਟੀ ਪੇਸ਼ੇਵਰਾਂ ਨੂੰ ਝਟਕਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਤੋਂ ਅਮਰੀਕਾ ਵਿਚ ਨੌਕਰੀ ਕਰਨ ਦੇ ਚਾਹਵਾਨ ਭਾਰਤੀ ਆਈ ਟੀ ਪੇਸ਼ੇਵਰਾਂ ਨੂੰ ਝਟਕਾ ਦਿੱਤਾ ਹੈ। ਡੋਨਾਲਡ ਟਰੰਪ ਨੇ ਇਕ ਕਾਰਜਕਾਰੀ ਆਦੇਸ਼ ਉਤੇ ਹਸਤਾਖਰ ਕੀਤੇ ਜਿਸ ਤਹਿਤ ਅਮਰੀਕੀ ਸਰਕਾਰੀ ਏਜੰਸੀਆਂ ਹੁਣ ਐਚ -1 ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ਉਤੇ ਨਹੀਂ ਰੱਖ ਸਕਦੀਆਂ।
23 ਜੂਨ ਨੂੰ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਸੀ ਕਿ ਇਸ ਸਾਲ ਦੇ ਅੰਤ ਤੱਕ ਕਿਸੇ ਵੀ ਵਿਦੇਸ਼ੀ ਨੂੰ ਅਮਰੀਕਾ ਵਿੱਚ ਐਚ -1 ਬੀ ਵੀਜ਼ਾ ਅਤੇ ਹੋਰ ਵਰਕ ਵੀਜੇ ਤਹਿਤ ਨੌਕਰੀਆਂ ਨਹੀਂ ਦਿੱਤੀਆਂ ਜਾਣਗੀਆਂ। ਇਸ ਸਾਲ ਅਮਰੀਕਾ ਵਿਚ ਚੋਣਾਂ ਹੋਣੀਆਂ ਹਨ ਅਤੇ ਟਰੰਪ ਪ੍ਰਸ਼ਾਸਨ ਨੇ ਇਹ ਫੈਸਲਾ ਅਮਰੀਕੀ ਕਾਮਿਆਂ ਦੇ ਹਿੱਤਾਂ ਨੂੰ ਬਚਾਉਣ ਲਈ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਅੱਜ ਮੈਂ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਕਰ ਰਿਹਾ ਹਾਂ। ਜਿਸ ‘ਤੇ ਫੈਡਰਲ ਸਰਕਾਰ ਹੁਣ ਅਮਰੀਕੀਆਂ ਨੂੰ ਆਸਾਨੀ ਨਾਲ ਨੌਕਰੀਆਂ ਦੇ ਸਕੇਗੀ। ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਸਸਤੇ ਵਿਦੇਸ਼ੀ ਕਾਮਿਆਂ ਕਾਰਨ ਅਮਰੀਕੀਆਂ ਦੇ ਅਧਿਕਾਰਾਂ ਨੂੰ ਖੋਰਾ ਬਰਦਾਸ਼ਤ ਨਹੀਂ ਕਰੇਗਾ।
ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਸਤੇ ਵਿਦੇਸ਼ੀ ਕਾਮਿਆਂ ਲਈ ਸਖਤ ਮਿਹਨਤ ਕਰਨ ਵਾਲੇ ਅਮਰੀਕੀ ਨਾਗਰਿਕਾਂ ਨੂੰ ਹਟਾਉਣ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ, ਅਸੀਂ ਫੈਸਲਾ ਕੀਤਾ ਹੈ ਕਿ ਹੁਣ ਕਿਸੇ ਵੀ ਅਮਰੀਕੀ ਕਰਮਚਾਰੀ ਦੀ ਐਚ -1 ਬੀ ਵੀਜੇ ਕਾਰਨ ਨੌਕਰੀ ਨਹੀਂ ਜਾਵੇਗੀ। ਐਚ -1 ਬੀ ਵੀਜ਼ਾ ਦੀ ਵਰਤੋਂ ਵੱਡੇ ਅਹੁਦਿਆਂ ‘ਤੇ ਨਿਯੁਕਤੀ ਲਈ ਕੀਤੀ ਜਾਏਗੀ ਤਾਂ ਜੋ ਅਮਰੀਕੀ ਲੋਕਾਂ ਲਈ ਨੌਕਰੀਆਂ ਖੁੱਲ੍ਹ ਸਕਣ।

ਅਮਰੀਕਾ ਤੋਂ ਵੀ ਵੱਧ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਪੌਪ ਨੇ ਬੇਰੂਤ ਵਿੱਚ ਹੋਏ ਧਮਾਕੇ ਤੋਂ ਬਾਅਦ ਲੇਬਨਾਨ ਲਈ ਅਰਦਾਸ ਕੀਤੀ