in

ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣਾ ਸੱਚੀ ਸ਼ਰਧਾਂਜਲੀ – ਰਾਜਵਿਦਰ ਸਿੰਘ

ਮਿਲਾਨ (ਇਟਲੀ) 20 ਮਈ (ਸਾਬੀ ਚੀਨੀਆਂ) – ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਪੁਲਿਸ ਮੁਲਾਜਮ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਨਿੰਦਿਆ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਕਨਵੀਨਰ ਰਾਜਵਿੰਦਰ ਸਿੰਘ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ  ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ, ਇੰਡੀਅਨ ਓਵਰਸੀਜ਼ ਕਾਂਗਰਸ ਹਮੇਸ਼ਾਂ ਇਸ ਪੀੜ੍ਹਤ ਪਰਿਵਾਰ ਨਾਲ ਹੈ। ਜ਼ਿਕਰਯੋਗ ਹੈ ਕਿ ਅਰਵਿੰਦਰ ਆਪਣੇ ਪਿੰਡ ਲੱਖਣ ਕੇ ਪੱਡਾ ਵਿਖੇ ਗਰਾਉਂਡ ਵਿਚੋਂ ਵਾਪਸ ਆ ਰਿਹਾ ਸੀ, ਜਿਸ ਦੌਰਾਨ ਇੱਕ ਕਾਰ ਸਵਾਰ ਪੁਲਿਸ ਅਧਿਕਾਰੀ ਨੇ ਉਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਅਰਵਿੰਦਰ ਦੀ ਮੌਤ ਹੋ ਗਈ, ਜਦਕਿ ਉਸਦਾ ਇੱਕ ਸਾਥੀ ਗੰਭੀਰ ਜ਼ਖਮੀ ਹੋ ਗਿਆ ਸੀ।

ਕੋਰੋਨਾ ਦਾ ਅੰਤ ਕਰਨ ਵਾਲੀ ਦਵਾਈ ਤਿਆਰ?

ਇੰਡੀਅਨ ਅੰਬੈਸੀ ਰੋਮ ਵੱਲੋਂ ਭਾਰਤੀ ਪ੍ਰਵਾਸੀਆਂ ਨੂੰ ਪਾਸਪੋਰਟ ਜਾਰੀ ਕਰਣ ਲਈ ਜ਼ਰੂਰੀ ਘੋਸ਼ਣਾ