in

ਇਟਲੀ ਦੀਆਂ ਸੰਗਤਾਂ ਨੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

ਮਿਲਾਨ (ਇਟਲੀ) 21 ਅਕਤੂਬਰ (ਸਾਬੀ ਚੀਨੀਆਂ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ  550ਵਾਂ ਸਾਲਾ ਪ੍ਰਕਾਸ਼ ਦਿਹਾੜਾ ਦੁਨੀਆ ਦੇ ਹਰ ਦੇਸ਼ ਵਿਚ ਵੱਸਦੇ ਭਾਰਤੀਆਂ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਕੜ੍ਹੀ ਨੂੰ ਅੱਗੇ ਤੋਰਦੇ ਹੋਏ ਰੋਮ ਦੇ ਅੰਤਰਰਾਸ਼ਟਰੀ ਏਅਰ ਪੋਰਟ ਦੇ ਨਾਲ ਲੱਗਦੇ ਕਸਬਾ ਫਰਿਜੇਨੇ, ਮਕਾਰੇਸੇ ਤੇ ਲਾਦੀਸਪੋਲੀ ਦੀਆਂ ਸਮੂਹ ਸੰਗਤਾਂ ਵੱਲੋਂ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮਹਾਨ ਸਮਾਗਮ ਵਿਚ ਵੱਡੀ ਤਦਾਦ ਵਿਚ ਪੁੱਜੇ ਇਟਾਲੀਅਨ ਅਧਿਕਾਰੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦੀ ਜੀਵਨ ਸ਼ੈਲੀ ਤੇ ਉਪਦੇਸ਼ ਨੂੰ ਅਪਨਾਉਣ ਦੀ ਗੱਲ ਆਖੀ। ਇਸ ਮੌਕੇ ਸਥਾਨਕ ਮੇਅਰ ਨੇ ਆਪਣੇ ਭਾਸ਼ਣ ਵਿਚ ਆਖਿਆ ਕਿ, ਉਨ੍ਹਾਂ ਬਹੁਤ ਸਾਰੇ ਪ੍ਰੋਗਰਾਮਾਂ ਵਿਚ ਹਾਜਰੀ ਲਗਵਾਈ ਹੋਵੇਗੀ, ਪਰ ਸਿੱਖਾਂ ਵੱਲੋਂ ਕਰਵਾਏ ਇਸ ਧਾਰਮਿਕ ਸਮਾਗਮ ਨੂੰ ਆਉਣ ਵਾਲੇ ਕਈ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਇਹ ਸਾਮਗਮ ਉਨ੍ਹਾਂ ਦੀ ਜਿੰਦਗੀ ਦੀ ਅਭੁੱਲ ਯਾਦ ਬਣਕੇ ਰਹੇਗਾ। ਭਾਈ ਮਨਜੀਤ ਸਿੰਘ ਜੱਸੋਮਜਾਰਾ ਨੇ ਗੁਰੂ ਨਾਨਕ ਸਾਹਿਬ ਦੀ ਕੁਦਰਤੀ ਸੋਮਿਆ ਨੂੰ ਸਾਂਭਣ ਵਾਲੀ ਵਿਚਾਰਧਾਰਾ ਦਾ ਜਿਕਰ ਕਰਦਿਆਂ ਹਵਾ ਤੇ ਪਾਣੀ ਨੂੰ ਪੁਲੀਤ ਹੋਣ ਤੋਂ ਬਚਾਉਣ ‘ਤੇ ਜੋਰ ਦਿੰਦੇ ਆਖਿਆ, ਸਾਨੂੰ ਆਪਣਾ ਮਨ ਤੇ ਚਾਰ ਚੁਫੇਰਾ ਸਾਫ ਰੱਖਣਾ ਚਾਹੀਦਾ ਹੈ ਤਾਂ ਹੀ ਇਕ ਚੰਗੇ ਸਮਾਜ ਦੀ ਸਿਰਜਨਾ ਹੋ ਸਕਦੀ ਹੈ। ਪ੍ਰਸਿੱਧ ਪ੍ਰਚਾਰਕ ਬੀਬੀ ਨਵਦੀਪ ਕੌਰ, ਢਾਡੀ ਜਥਾ ਏ ਐਸ ਏ ਇੰਗਲੈਂਡ ਵਾਲਿਆਂ, ਕਵੀਸ਼ਰ ਜਥਾ ਸੁਲੱਖਣ ਸਿੰਘ, ਬਾਬਾ ਸੁਰਿੰਦਰ ਸਿੰਘ (ਵਿਲੇਤਰੀ) ਅਤੇ ਬਾਬਾ ਦਲਬੀਰ ਸਿੰਘ (ਲਵੀਨੀਉ) ਵਾਲਿਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵਿਚਾਰ ਪੇਸ਼ ਕਰਦਿਆਂ ਇਸ ਧਾਰਮਿਕ ਸਮਾਗਮ ਦੀਆਂ ਰੌਣਕਾਂ ਨੂੰ ਵਧਾਇਆ। ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਮੇਅਰ ਅਤੇ ਉਨ੍ਹਾਂ ਨਾਲ ਆਈ ਨਗਰ ਕੌਂਸਲ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸਥਾਨਕ ਸੰਗਤਾਂ ਵੱਲੋਂ ਇਸ ਸ਼ਹਿਰ ਵਿਚ ਪਹਿਲਾ ਧਾਰਮਿਕ ਸਮਾਗਮ ਕਰਵਾ ਕੇ ਇਕ ਨਵੀਂ ਪਹਿਲ ਕਦਮੀ ਕੀਤੀ ਗਈ। ਇਸ ਮੌਕੇ ਵੱਡੀ ਤਦਾਦ ਵਿਚ ਪੁੱਜੇ ਇਟਾਲੀਅਨ ਦੀ ਹਾਜਰੀ ਨੂੰ ਇਕ ਵੱਡੀ ਪ੍ਰਾਪਤੀ ਦੇ ਤੌਰ ‘ਤੇ ਵੇਖਿਆ ਜਾ ਰਿਹਾ ਹੈ। ਭਾਰਤੀ ਅੰਬੈਸੀ ਦੇ ਨੁਮਾਇੰਦੇ ਮਨਰਾਲ ਵੱਲੋਂ ਵੀ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਗਈ।

Comments

Leave a Reply

Your email address will not be published. Required fields are marked *

Loading…

Comments

comments

ਇਟਲੀ ਦੇ ਮਾਫੀਆ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ੀ ਵਿਅਕਤੀਆਂ ਨੂੰ ਜੇਲ੍ਹ

ਕਰਤਾਰਪੁਰ ਲਾਂਘਾ : ਪਾਕਿਸਤਾਨ ਫੀਸ ਇੱਕਠੀ ਕਰਨ ‘ਤੇ ਅੜਿਆ