in

ਇਟਲੀ ਵਿੱਚ ਕੋਰੋਨਾ ਵਾਇਰਸ ਨਾਲ ਹੋਈ ਇਕ ਹੋਰ ਪੰਜਾਬੀ ਦੀ ਮੌਤ

ਬੈਰਗਾਮੋ (ਇਟਲੀ) 24 ਅਪ੍ਰੈਲ (ਜੀ ਐਸ ਸੋਨੀ) – ਜਿੱਥੇ ਪੂਰੀ ਦੁਨੀਆ ਨੂੰ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਉੱਥੇ ਇਟਲੀ ਵਿੱਚ ਵੀ ਇਸ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਬਿਮਾਰੀ ਕਾਰਨ ਇਟਲੀ ਵਿੱਚ ਹੁਣ ਤੱਕ 25,085 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿੱਚ 5 ਪੰਜਾਬੀ ਭਾਈਚਾਰੇ ਨਾਲ ਵੀ ਸੰਬੰਧਿਤ ਸਨ। ਇਸ ਭਿਆਨਕ ਬਿਮਾਰੀ ਨਾਲ ਇੱਕ ਹੋਰ ਪੰਜਾਬੀ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਟਲੀ ਨਾੱਰਦ ਦੇ ਸ਼ਹਿਰ ਬੈਰਗਾਮੋ ਦੇ ਕਸਬੇ ਕੁਦੂਨੋ ਵਿੱਚ ਰਹਿ ਰਹੇ ਕੁਲਵੰਤ ਸਿੰਘ ਦੀ ਮੌਤ ਹੋਈ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਦਿਲ ਵਿੱਚ ਦਰਦ ਦੀ ਸ਼ਿਕਾਇਤ ‘ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦਾਖ਼ਲ ਹੋਣ ਤੋਂ ਬਾਅਦ ਕੁਲਵੰਤ ਸਿੰਘ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਕੋਰੋਨਾ ਵਾਇਰਸ ਟੈਸਟ ਪਾਜਿਟਿਵ ਪਾਇਆਂ ਗਿਆ ਸੀ। ਕੁਝ ਦਿਨ ਉਪਰੰਤ ਕੁਲਵੰਤ ਸਿੰਘ ਦੀ ਮੌਤ ਹੋ ਗਈ। ਇਟਲੀ ਵਿੱਚ ਸਮਾਜ ਸੇਵਾ ਦਾ ਫਰਜ਼ ਨਿਭਾਅ ਰਹੇ ਬਿਕਰਮਜੀਤ ਸਿੰਘ ਵਿੱਕੀ ਨੇ ਫੋਨ ‘ਤੇ ਗੱਲਬਾਤ ਰਾਹੀਂ ਦੱਸਿਆ ਕਿ, ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਅਤੇ ਭੋਗਪੁਰ ਦੇ ਨਜ਼ਦੀਕ ਪੈਂਦੇ ਪਿੰਡ ਡੱਲੀ ਦੇ ਰਹਿਣ ਵਾਲੇ ਸਨ। ਕੁਲਵੰਤ ਸਿੰਘ ਪਰਿਵਾਰ ਸਮੇਤ ਇਟਲੀ ਦੇ ਕੁਦੂਨੋ ਕਸਬੇ ਵਿੱਚ ਰਹਿ ਰਿਹਾ ਸੀ, ਇਥੇ ਦੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਘਰ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ, ਅਤੇ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਟਲੀ ਵਿੱਚ ਹੁਣ ਤੱਕ ਜਿੰਨੀਆਂ ਵੀ ਕੋਰੋਨਾ ਵਾਇਰਸ ਕਾਰਨ ਮੌਤਾਂ ਭਾਰਤੀ ਭਾਈਚਾਰੇ ਦੇ ਲੋਕਾਂ ਦੀਆਂ ਹੋਈਆਂ ਹਨ, ਉਨ੍ਹਾਂ ਦੀਆਂ ਅੰਤਿਮ ਰਸਮਾਂ ਅਤੇ ਅਰਦਾਸ ਸਮਾਜ ਸੇਵੀ ਬਿਕਰਮਜੀਤ ਸਿੰਘ ਵਿੱਕੀ ਵੱਲੋਂ ਕੀਤੀਆ ਜਾ ਰਹੀਆਂ ਹਨ।

ਟਰੰਪ ਨੇ ਨਵੇਂ ਗ੍ਰੀਨ ਕਾਰਡ ਜਾਰੀ ਕਰਨ ‘ਤੇ ਲਗਾਈ ਰੋਕ

ਫਰੈਜੇਨੇ, ਲਾਦੀਸਪੋਲੀ ਦੀਆਂ ਸੰਗਤਾਂ ਅਤੇ ਆਸ ਦੀ ਕਿਰਨ ਸੰਸਥਾ ਨੇ ਕੀਤੀ ਨਿਸ਼ਕਾਮ ਸੇਵਾ