in

ਕੋਰੋਨਾ ਵਾਇਰਸ, Twitter : ਕਰਮਚਾਰੀ ਆਪਣੇ ਘਰ ਤੋਂ ਕੰਮ ਕਰਨ

ਮਾਈਕਰੋਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਫੈਲਣ ਦੇ ਮੱਦੇਨਜ਼ਰ ਇੱਕ ਵੱਡਾ ਐਲਾਨ ਕੀਤਾ ਹੈ। ਕੋਵਿਡ -19 ਦੇ ਨਵੀ ਨਵੀਂ ਥਾਵਾਂ ‘ਤੇ ਫੈਲਣ ਦੀਆਂ ਖਬਰਾਂ ਤੋਂ ਬਾਅਦ ਟਵਿੱਟਰ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦਾ ਆਦੇਸ਼ ਦਿੱਤਾ ਹੈ। ਟਵਿੱਟਰ ਨੇ ਹਾਂਗ ਕਾਂਗ, ਜਾਪਾਨ ਅਤੇ ਦੱਖਣੀ ਕੋਰੀਆ ਵਿਚ ਆਪਣੇ ਵਰਕਰਾਂ ਲਈ ਵਰਕ ਫਾਰ ਹੋਮ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਕੰਪਨੀ ਨੇ ਦੂਜੇ ਦੇਸ਼ਾਂ ਦੇ ਟਵਿੱਟਰ ਵਰਕਰਾਂ ਨੂੰ ਘਰ ਤੋਂ ਕੰਮ ਕਰਨ ਦਾ ਵਿਕਲਪ ਦਿੱਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਜੇ ਉਹ ਚਾਹੁੰਦੇ ਹਨ, ਤਾਂ ਉਹ ਦਫਤਰ ਆ ਸਕਦੇ ਹਨ ਜਾਂ ਘਰ ਤੋਂ ਕੰਮ ਕਰ ਸਕਦੇ ਹਨ।
ਟਵਿੱਟਰ ਨੇ ਆਪਣੇ ਬਲਾੱਗ ਵਿੱਚ ਇਹ ਵੀ ਕਿਹਾ ਹੈ ਕਿ ਅਮਰੀਕਾ ਵਿੱਚ ਕੰਪਨੀ ਦੇ ਦਫਤਰ ਅਜਿਹੇ ਕਰਮਚਾਰੀਆਂ ਲਈ ਖੁੱਲ੍ਹੇ ਰਹਿਣਗੇ, ਜਿਨ੍ਹਾਂ ਨੂੰ ਦਫ਼ਤਰ ਵਿੱਚ ਆਉਣਾ ਜ਼ਰੂਰੀ ਲੱਗ ਰਿਹਾ ਹੈ। ਦੱਸਣਯੋਗ ਹੈ ਕਿ ਕੰਪਨੀ ਨੇ ਪਹਿਲਾਂ ਹੀ ਆਪਣੇ ਕਰਮਚਾਰੀਆਂ ਦੀ ਗੈਰ-ਜ਼ਰੂਰੀ ਯਾਤਰਾ ‘ਤੇ ਪਾਬੰਦੀ ਲਗਾਈ ਹੋਈ ਹੈ।
ਕੰਪਨੀ ਨੇ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ ਹੈ ਕਿ ਅਸੀਂ ਦੁਨੀਆ ਭਰ ਵਿਚ ਆਪਣੇ ਅਜਿਹੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਉਤਸ਼ਾਹਿਤ ਕਰ ਰਹੇ ਹਾਂ, ਜੋ ਘਰ ਤੋਂ ਕੰਮ ਕਰ ਸਕਦੇ ਹਨ। ਸਾਡਾ ਟੀਚਾ ਦੁਨੀਆਂ ਵਿਚ ਕੋਵਿਡ-19 ਦੇ ਫੈਲਣ ਦੀ ਸੰਭਾਵਨਾ ਨੂੰ ਘੱਟ ਕਰਨਾ ਹੈ।
ਕੋਰੋਨਾ ਵਾਇਰਸ ਦੇ ਕਾਰਨ ਦੁਨੀਆਂ ਦਾ ਸਭ ਤੋਂ ਵੱਡਾ ਇਵੈਂਟ Mobile World Congress 2020 (MWC 2020) ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਫੇਸਬੁਕ ਨੇ ਆਪਣਾ ਸਾਲਾਨਾ ਇਵੈਂਟ ਡਿਵੈਲਪਰ ਕਾਨਫਰੰਸ F8 ਨੂੰ ਵੀ ਕੋਰੋਨਾ ਵਾਇਰਸ ਕਰਕੇ ਰੱਦ ਕਰ ਦਿੱਤਾ ਹੈ। ਗੂਗਲ ਨੇ ਚੀਨ ਵਿਚ ਆਪਣੇ ਸਾਰੇ ਦਫਤਰਾਂ ਨੂੰ ਵਾਇਰਸ ਕਰਕੇ ਬੰਦ ਕਰ ਦਿੱਤਾ ਹੈ ਅਤੇ ਆਈਫੋਨ ਬਣਾਉਣ ਵਾਲੇ ਐਪਲ ਨੇ ਚੀਨ ਵਿਚ ਐਪਲ ਸਟੋਰਾਂ ਨੂੰ ਕੁਝ ਸਮੇਂ ਲਈ ਬੰਦ ਦਿੱਤਾ ਹੈ।

ਕੋਰੋਨਾ ਵਾਇਰਸ : ਈਰਾਨ ਵਿੱਚ ਫਸੇ ਭਾਰਤੀਆਂ ਨੂੰ ਏਅਰ ਲਿਫ਼ਟ ਕਰਨ ਦੀ ਤਿਆਰੀ

ਕੋਰੋਨਾਵਾਇਰਸ: ਸਰਕਾਰ ਵੱਲੋਂ ਅੱਧ ਮਾਰਚ ਤੱਕ ਸਕੂਲ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦੀ ਤਿਆਰੀ