in

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੋਨਜਾਗਾ ਵਿਖੇ ਕਰਵਾਇਆ ਗਿਆ ਕੀਰਤਨ ਦਰਬਾਰ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਜ਼ਿਲ੍ਹਾ ਮਾਨਤੋਵਾ ਦੇ ਸ਼ਹਿਰ ਗੋਨਜਾਗਾ ਦੇ ਭਾਰਤੀ ਨਗਰ ਨਿਵਾਸੀਆਂ ਅਤੇ ਇਟਲੀ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਭੋਗ ਉਪਰੰਤ ਪੰਥ ਪ੍ਰਸਿੱਧ ਢਾਡੀ ਸੁਖਬੀਰ ਸਿੰਘ ਭੌਰ ਅਤੇ ਸਾਥੀਆਂ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ‘ਤੇ ਦਸਤਾਰ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਹਾਕਮ ਸਿੰਘ, ਅਰਵਿੰਦਰ ਸਿੰਘ ਬਾਲਾ, ਸਰਬਜੀਤ ਸਿੰਘ ਸਾਬੀ, ਕੁਲਦੀਪ ਭੰਡਾਲ, ਫੁੰਮਣ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਹਰਜੋਤ ਸਿੰਘ, ਮੰਗਲ ਸਿੰਘ ਪੱਡਾ, ਰਜਿੰਦਰ ਸਿੰਘ ਅਤੇ ਹੋਰ ਦੂਰ ਦੁਰਾਡੇ ਤੋਂ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਦੱਸਣਯੋਗ ਹੈ ਇਹ ਕੀਰਤਨ ਦਰਬਾਰ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਪਿਛਲੇ ਲੰਮੇ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ।

ਨਾਮ ਦੀ ਬਦਲੀ / नाम परिवर्तन / Name change / Cambio di nome

ਬਰੇਸ਼ੀਆ ਵਿਖੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਲਾਈਵ ਪ੍ਰੋਗਰਾਮ ‘ਚ ਬੰਨਿਆ ਰੰਗ