in

ਖਾਲਿਸਤਾਨੀ ਸਮਰਥਕਾਂ ਨੇ ਇਟਲੀ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਭੰਨਤੋੜ

ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਹੋਣਾ ਸੀ

ਰੋਮ (ਇਟਲੀ) (ਦਲਵੀਰ ਕੈਂਥ) – ਅਮਰੀਕਾ, ਕੈਨੇਡਾ, ਇੰਗਲੈਂਡ ਵਿੱਚ ਗਰਮ ਖਿਆਲੀਆਂ ਵੱਲੋਂ ਭਾਰਤ ਵਿਰੁੱਧ ਛੇੜੀ ਮੁਹਿੰਮ ਦਾ ਅਸਰ ਹੁਣ ਇਟਲੀ ਵਿੱਚ ਵੀ ਦਿਨੋਂ ਦਿਨ ਪ੍ਰਤੀਤ ਹੁੰਦਾ ਹੈ, ਜਿਸ ਦੀ ਤਾਜ਼ਾ ਮਿਸਾਲ ਇਟਲੀ ਦੇ ਪੂਲ਼ੀਆ ਸੂਬੇ ਦੇ ਸ਼ਹਿਰ ਬਰੀਨਦੀਸੀ ਵਿਖੇ ਦੇਖਣ ਨੂੰ ਮਿਲੀ, ਜਿੱਥੇ ਗਰਮ ਖਿਆਲੀਆਂ ਨੇ ਭਾਰਤ ਸਰਕਾਰ ਵਿਰੁੱਧ ਰੋਸ ਜਾਹਿਰ ਕਰਦਿਆਂ ਲੱਗੇ ਮਹਾਤਮਾਂ ਗਾਂਧੀ ਦੇ ਬੁੱਤ ਨੂੰ ਉਦਘਾਟਨ ਹੋਣ ਤੋਂ ਪਹਿਲੇ ਹੀ ਤੋੜ ਦਿੱਤਾ, ਜਿਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਦੌਰਾਨ ਇਟਲੀ ਦੇ ਦੌਰੇ ਦੌਰਾਨ ਕੀਤਾ ਜਾਣਾ ਸੀ। ਭਾਰਤ ਨੇ ਇਟਲੀ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਰਤ ਦੇ ਵਿਰੋਧ ਤੋਂ ਬਾਅਦ ਇਟਲੀ ਸਰਕਾਰ ਨੇ ਮੂਰਤੀ ਦੀ ਮੁਰੰਮਤ ਕਰਵਾ ਦਿੱਤੀ ਹੈ। ਹੁਣ ਇਹ ਬੁੱਤ ਉਦਘਾਟਨ ਲਈ ਤਿਆਰ ਹੈ।
ਭਾਰਤ ਨੇ ਇਸ ਘਟਨਾ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ, ਭਾਰਤੀ ਲੋਕ ਇਸ ਘਟਨਾ ਤੋਂ ਬਹੁਤ ਦੁਖੀ ਹਨ। ਇਹ ਘਟਨਾ ਇਕ ਵਾਰ ਫਿਰ ਖਾਲਿਸਤਾਨੀ ਅੱਤਵਾਦ ਦੇ ਖਤਰੇ ਨੂੰ ਉਜਾਗਰ ਕਰਦੀ ਹੈ। ਖਾਲਿਸਤਾਨੀ ਅੱਤਵਾਦ ਦਾ ਉਦੇਸ਼ ਭਾਰਤ ਵਿੱਚ ਅਸ਼ਾਂਤੀ ਫੈਲਾਉਣਾ ਹੈ। ਇਸ ਘਟਨਾ ਨਾਲ ਇਟਲੀ ਵਿੱਚ ਭਾਰਤੀ ਭਾਈਚਾਰੇ ਵਿੱਚ ਮਾਹੌਲ ਤਨਾਅ ਪੂਰਨ ਬਣਿਆ ਹੈ, ਕਿਉਂਕਿ ਇਹ ਕਾਰਵਾਈ ਇਟਲੀ ਕਾਨੂੰਨ ਵਿਅਸਥਾ ਦੀਆਂ ਸ਼ਰੇਆਮ ਧੱਜੀਆਂ ਉਡਾਣਾ ਹੈ, ਜਿਸ ਨਾਲ ਸਾਰੇ ਭਾਰਤੀ ਇਟਲੀ ਪ੍ਰਸ਼ਾਸਨ ਲਈ ਸ਼ੱਕੀ ਬਣਦੇ ਹਨ, ਕਿਉਂ ਪ੍ਰਸ਼ਾਸਨ ਦੀ ਸਮਝ ਤੋਂ ਬਾਹਰ ਹੈ ਕਿ ਜਿਹਨਾਂ ਅਨਸਰਾਂ ਨੇ ਗਾਂਧੀ ਦੇ ਬੁੱਤ ਨੂੰ ਤੋੜਕੇ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਸਮਰਥਕ ਦਾ ਨਾਮ ਲਿਖਿਆ ਹੈ, ਉਹ ਸਾਬਤ ਕੀ ਕਰਨਾ ਚਾਹੁੰਦੇ ਹਨ। ਇਟਲੀ ਦੇ ਸ਼ਾਂਤੀ ਪੰਸਦ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕੀਤੀ ਹੈ।

ਇਟਲੀ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਰਤੀ ਮੂਲ ਦੇ ਨੌਜਵਾਨਾਂ ਨੇ ਜਿੱਤ ਦੇ ਝੰਡੇ ਗੱਡੇ

Name Change / Cambio di Nome