in

ਗੁਰੂ ਨਾਨਕ ਦੇ ਸਿੱਖ ਉਨ੍ਹਾਂ ਦੇ ਦਰਸਾਏ ਮਾਰਗ ਤੋਂ ਕੋਹਾਂ ਦੂਰ – ਮਾਣਕਪੁਰੀ

ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਫੋਟੋ : ਸਾਬੀ ਚੀਨੀਆਂ
ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਫੋਟੋ : ਸਾਬੀ ਚੀਨੀਆਂ  

ਮਿਲਾਨ (ਇਟਲੀ) (ਸਾਬੀ ਚੀਨੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਉਨ੍ਹਾਂ ਦੇ ਪ੍ਰਕਾਸ਼ ਪੁਰਬ ਤਾਂ ਬੜੇ ਖੁਸ਼ੀਆਂ ਚਾਵਾਂ ਨਾਲ ਮਨਾਉਂਦੇ ਹਨ, ਪਰ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੋਂ ਕੋਹਾਂ ਦੂਰ ਹੁੰਦੇ ਜਾ ਰਹੇ ਹਨ। ਜੇ ਹਰ ਸਿੱਖ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ‘ਤੇ ਚੱਲ ਪਵੇ ਤਾਂ ਸਾਰੇ ਵੈਰ ਵਿਰੋਧ ਤੇ ਭਰਮ ਭੁਲੇਖੇ ਮੁੱਕਣ ਨੂੰ ਕੋਈ ਬਹੁਤੀ ਦੇਰ ਨਹੀਂ ਲੱਗਣੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਥ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਸਤਪਾਲ ਸਿੰਘ ਗਰਚਾ ਵੱਲੋਂ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਉ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਿਚ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕੀਤਾ।
ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਏ ਖੁੱਲ੍ਹੇ ਦੀਵਾਨਾਂ ਵਿਚ ਭਾਈ ਸੁਖਵਿੰਦਰ ਸਿੰਘ ਨਰਾਇਣਗੜ੍ਹ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਨਾਲ ਆਰੰਭਤਾ ਕੀਤੀ ਗਈ। ਉਪਰੰਤ ਕਵੀਸ਼ਰੀ ਜਥੇ ਵੱਲੋਂ ਕਵੀਸ਼ੀਰੀ ਨਾਲ ਹਾਜਰੀਆਂ ਭਰਦੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ ਨੂੰ ਅਪਨਾਉਣ ‘ਤੇ ਜੌਰ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਪੁੱਜੇ ਹੋਏ ਜਥਿਆਂ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿਚ ਸਹਿਯੋਗ ਪਾਉਣ ਵਾਲੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸਨਬੋਨੀਫਾਚੋ ਵਿਖੇ ਵੱਡੇ ਸਾਹਿਬਜਾਦਿਆਂ ਦੀ ਯਾਦ ‘ਚ ਕਰਵਾਇਆ ਵਿਸ਼ੇਸ਼ ਸਮਾਗਮ

ਜਨਮ ਦਿਨ ਮੁਬਾਰਕ!