in

ਗੁਰ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 5 ਫਰਵਰੀ ਨੂੰ ਮਨੈਰਵੀਓ ਵਿਖੇ ਮਨਾਇਆ ਜਾਵੇਗਾ

ਰੋਮ (ਇਟਲੀ) (ਟੇਕਚੰਦ ਜਗਤਪੁਰ) – ਸ੍ਰੀ ਗੁਰੂ ਰਵਿਦਾਸ ਟੈਂਪਲ (ਮਨੈਰਬੀਓ) ਬਰੇਸ਼ੀਆ ਵਿਖੇ ਸਮੁੱਚੀ ਮਨੁੱਖਤਾ ਦੇ ਰਹਿਬਰ ਬੇਗਮਪੁਰਾ ਸਿਧਾਂਤ ਦੇ ਬਾਨੀ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਗੁਰੂ ਘਰ ਵਿੱਚ ਗੁਰੂ ਘਰ ਦੇ ਸੇਵ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਫਰਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਦੀਵਾਨ ਸਜਾਏ ਜਾਣਗੇ। ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮੁਖਾਰਬਿੰਦ ਤੋਂ ਉਚਾਰੀ ਹੋਈ ਬਾਣੀ ਸ਼੍ਰੀ ਪਾਵਨ ਅੰਮ੍ਰਿਤ ਬਾਣੀ ਜੀ ਦੇ ਅਖੰਡ ਜਾਪ ਕੀਤੇ ਜਾਣਗੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।
ਇਸ ਪਵਿੱਤਰ ਦਿਹਾੜੇ ‘ਤੇ ਇਟਲੀ ਦੇ ਪ੍ਰਸਿੱਧ ਕੀਰਤਨੀਏ ਭਾਈ ਜੀਵਨ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਜੋ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਬਾਣੀ ਨਾਲ ਜੋੜਨਗੇ।
ਗੁਰੂ ਘਰ ਦਾ ਕੀਰਤਨੀ ਜਥਾ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਨੋਟ:- ਗੁਰੂ ਪਿਆਰੀ ਸਮੂਹ ਸਾਧ ਸੰਗਤ ਜੀਓ ਗੁਰੂ ਘਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਵੱਡੇ ਪੱਧਰ ‘ਤੇ 9 ਅਪ੍ਰੈਲ 2023 ਨੂੰ ਮਨਾਇਆ ਜਾਵੇਗਾ।
ਗੁਰੂ ਘਰ ਦੇ ਮੁੱਖ ਸੇਵਾਦਾਰ ਅਮਰੀਕ ਦੋਲੀਕੇ ਵਲੋਂ ਸਾਰੀ ਸੰਗਤ ਨੂੰ ਬੇਨਤੀ ਹੈ ਕਿ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ‘ਤੇ ਗੁਰੂ ਘਰ ਵਿਖੇ ਪਹੁੰਚੋ ਤੇ ਬਾਣੀ ਸਰਵਣ ਕਰੋ ਅਤੇ ਅਪਣਾ ਜੀਵਨ ਸਫਲਾ ਕਰੋ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਾਂਸ਼ੀ ਵਿਖੇ 3,4,5 ਫ਼ਰਵਰੀ ਨੂੰ ਮੈਡੀਕਲ ਕੈਂਪ ਲਗਾਏਗੀ ਬੇਗਮਪੁਰਾ ਏਡ ਇੰਟਰਨੈਸ਼ਨਲ

ਪ੍ਰਮੁੱਖ ਹਸਤੀਆਂ ਨੂੰ ਫੈਲੋਸ਼ਿਪ ਦੇਣ ਦੇ ਫੈਸਲੇ ਦਾ ਸਾਹਿਤ ਸੁਰ ਸੰਗਮ ਤੇ ਭਾਈਚਾਰੇ ਵੱਲੋਂ ਸੁਆਗਤ