in

ਸੰਨ ਜਵਾਨੀ ਇੰਨ ਕਰੇਚੋ ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ

ਕਰੇਮੋਨਾ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਸ਼ਹਿਰ ਕਰੇਮੋਨਾ ਦੇ ਸੰਨ ਜਵਾਨੀ ਇਨ ਕਰੇਚੋ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ. ਇਸ ਮੌਕੇ ਅਖੰਡ ਪਾਠ ਸਾਹਿਬ ਕਰਵਾਏ ਗਏ, ਇਸ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ. ਇਸ ਵਿੱਚ ਇਲਾਕੇ ਦੀਆਂ ਸੰਗਤਾਂ ਦੁਆਰਾ ਵਧ ਚੜ੍ਹ ਕੇ ਹਿੱਸਾ ਲਿਆ ਗਿਆ. ਜਿਸ ਵਿੱਚ ਦੋ ਦਰਜਨ ਤੋਂ ਵੱਧ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਦੇ ਲੜ੍ਹ ਲੱਗੇ।
ਇਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਸਨ ਜਵਾਨੀ ਇਨ ਕਰੇਚੋ ਦੇ ਪ੍ਰਧਾਨ ਬਲਦੇਵ ਸਿੰਘ, ਰਣਜੀਤ ਸਿੰਘ, ਲਖਵੰਤ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ ਆਦਿ ਸ਼ਾਮਲ ਸਨ. ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਭਾਰਤੀ ਅਤੇ ਅਲਬਾਨੀਆਂ ਦੇ ਵਿਅਕਤੀਆਂ ਵਿਚ ਲੜਾਈ, ਤਿੰਨ ਜ਼ਖਮੀ

ਵੇਰੋਨਾ : ਭਾਰਤੀ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ਤੇ ਪੰਜ ਹਜ਼ਾਰ ਯੂਰੋ ਲੁੱਟਕੇ ਫ਼ਰਾਰ