in

ਜੈਤਾਲੀਆ : ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਨੂੰ ਯਾਦ ਕੀਤਾ

ਫੀਰੈਂਸੇ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਵਿਚ ਫੀਰੈਂਸੇ ਦੇ ਸ਼ਹਿਰ ਜੈਤਾਲੀਆ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਕਮੂਨੇ ਦੇ ਸਹਿਯੋਗ ਨਾਲ ਕਰਵਾਏ ਇਸ ਸ਼ਰਧਾਂਜਲੀ ਸਮਾਗਮ ਵਿੱਚ ਇਲਾਕੇ ਦੇ ਸਿੰਦਾਕੋ, ਪ੍ਰਸ਼ਾਸਨ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਦੇ ਨੁਮਾਇੰਦੇ ਹਾਜ਼ਰ ਹੋਏ। ਜਿਨ੍ਹਾਂ ਵਿਚ ਪਿਰਥੀਪਾਲ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਜਗਦੀਪ ਸਿੰਘ, ਜਸਵੀਰ ਸਿੰਘ ,ਪਰਮਿੰਦਰ ਸਿੰਘ, ਗੁਰਿੰਦਰ ਸਿੰਘ ਸਰਪੰਚ ਸ਼ਾਮਲ ਹੋਏ. ਉਨ੍ਹਾਂ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਮੂਹ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਜ਼ਿਕਰਯੋਗ ਹੈ ਕਿ ਇਸ ਜਗ੍ਹਾ ‘ਤੇ 360 ਭਾਰਤੀ ਫ਼ੌਜੀਆਂ ਨੇ ਸ਼ਹੀਦੀ ਪ੍ਰਾਪਤ ਕੀਤੀ ਅਤੇ 400 ਦੇ ਕਰੀਬ ਜ਼ਖ਼ਮੀ ਹੋਏ ਸਨ। ਇਸ ਮੌਕੇ ਹਾਜ਼ਰ ਹੋਏ ਮਿਲਟਰੀ ਦੇ ਜਰਨਲ ਮਾਤੇਓ ਨੇ ਕਿਹਾ ਕਿ, ਇਟਲੀ ਸਿੱਖੀ ਸਰੂਪ ਵਿੱਚ ਰਹਿ ਰਹੇ ਬੱਚਿਆਂ ਨੂੰ ਇਟਾਲੀਅਨ ਫੌਜ ਵਿੱਚ ਭਰਤੀ ਕਰਨ ਸੰਬੰਧੀ ਛੇਤੀ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਵੀ ਗੱਲ ਕਹੀ।
ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਦੇ ਪ੍ਰਿਥੀਪਲ ਸਿੰਘ ਨੇ ਦੱਸਿਆ ਕਿ, ਜਿਵੇਂ ਕਿ ਇਟਲੀ ਦੇ ਸ਼ਹਿਰ ਫੋਰਲੀ ਵਿਖੇ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਵਿੱਚ ਯਾਦਗਾਰ ਬਣਾਈ ਹੈ ਤੇ ਹੁਣ ਉਵੇਂ ਹੀ ਅਗਲੇ ਸਾਲ ਤੋਂ ਇੱਥੇ ਵੀ ਯਾਦਗਾਰ ਸਥਾਪਤ ਕੀਤੀ ਜਾਵੇਗੀ ਅਤੇ ਹਰ ਸਾਲ ਸ਼ਹੀਦੀ ਸਮਾਗਮ ਕਰਵਾ ਕੇ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਨੂੰ ਯਾਦ ਕੀਤਾ ਜਾਵੇਗਾ।

ਬਾਬਾ ਦਰਸ਼ਨ ਸਿੰਘ ਕੁੱਲੀਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ 18 ਸਤੰਬਰ ਨੂੰ

ਭਰਾ ਵੱਲੋਂ 22 ਸਾਲਾਂ ਤੋਂ ਕੈਦ ਔਰਤ ਨੂੰ ਪੁਲਿਸ ਨੇ ਰਿਹਾਅ ਕਰਵਾਇਆ