in

ਤੇਰਾਨੋਵਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਗੁਰੂਦੁਆਰਾ ਸੰਗਤ ਸਭਾ ਤੇਰਾਨੋਵਾ (ਆਰੇਸੋ) ਵਿਖੇ ਸਾਹਿਬ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ. ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਐਤਵਾਰ ਨੂੰ ਬੜੇ ਹੀ ਸ਼ਰਧਾ ਨਾਲ ਭੋਗ ਪਾਏ ਗਏ. ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸਿੰਘਾਂ ਨੇ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ।
ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ, ਮੈਕਸ ਪੂਲੀਮੈਨਤੂਰਾ ਫੈਕਟਰੀ ਦੇ ਵਰਕਰਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ. ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ.

ਆਓ ਆਪਣੇ ਵੋਟ ਦੀ ਸਹੀ ਵਰਤੋ ਕਰਕੇ ਬਾਬਾ ਸਾਹਿਬ ਦੇ ਮਿਸ਼ਨ ਨੂੰ ਬੁਲੰਦ ਕਰੀਏ – ਵਰਖਾ ਦੁੱਗਲ

ਪੰਜਾਬੀ ਪੱਤਰਕਾਰ ਗੁਰਸ਼ਰਨ ਸਿੰਘ ਸੋਨੀ ਦੇ ਘਰ ਵਾਹਿਗੁਰੂ ਨੇ ਬਖਸ਼ੀ ਪੁੱਤਰ ਦੀ ਦਾਤ