in

ਪਾਸਿਆਨੋ ਪੋਰਦੇਨੋਨੇ ਵਿਖੇ 30 ਜਨਵਰੀ ਨੂੰ ਹੋਵੇਗਾ ਅੰਮ੍ਰਿਤ ਸੰਚਾਰ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਪਸਿਆਨੋ ਪੋਰਦੇਨੋਨੇ ਵਿਖੇ ਦਿਨ ਐਤਵਾਰ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਬਰਸੀ ਅਤੇ ਗੁਰੂਦੁਆਰਾ ਸਾਹਿਬ ਦੀ 19 ਵੀਂ ਵਰੇਗੰਢ ਪੂਰੀ ਹੋਣ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ, ਇਨ੍ਹਾਂ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਮਿਤੀ 28 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ ਜਿਨ੍ਹਾਂ ਦੇ ਭੋਗ 30 ਜਨਵਰੀ ਦਿਨ ਐਤਵਾਰ ਨੂੰ ਪੈਣਗੇ। ਭੋਗ ਉਪਰੰਤ ਕਥਾ ਵਾਚਕ ਭਾਈ ਬਲਜਿੰਦਰ ਸਿੰਘ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਅੰਮ੍ਰਿਤ ਸੰਚਾਰ ਵਿੱਚ ਪਹੁੰਚ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਹੈ. ਕਕਾਰਾਂ ਦੀ ਸੇਵਾ ਸਤਿਕਾਰ ਕਮੇਟੀ ਇਟਲੀ ਵੱਲੋਂ ਕੀਤੀ ਜਾਵੇਗੀ।

ਵਿਦਿਆਰਥੀਆਂ ਦਾ ਕਰਜਾ ਮੁਆਫ ਕਰਨ ਦੇ ਪ੍ਰੋਗਰਾਮ ਨੂੰ ਲਾਗੂ ਨਹੀਂ ਕਰ ਸਕਿਆ ਬਾਈਡਨ ਪ੍ਰਸ਼ਾਸਨ

SPID ਨੂੰ ਐਕਟਿਵ ਕਰਨ ਲਈ ਕੀ ਲੋੜ ਹੈ