in

ਪੰਜਾਬ ਵਿਚ ਠੰਢ ਦਾ ਵਧੇਗਾ ਕਹਿਰ

ਪੂਰੇ ਉੱਤਰੀ ਭਾਰਤ ’ਚ ਇਕ ਵਾਰ ਫਿਰ ਤੋਂ ਠੰਢ ਨੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਮੁੜ ਤੋਂ ਤਾਪਮਾਨ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ 13 ਤੋਂ 16 ਜਨਵਰੀ ਨੂੰ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਪਹਾੜੀ ਇਲਾਕਿਆਂ ’ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ’ਚ ਭਾਰੀ ਗਿਰਾਵਟ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਦੇ ਇਲਾਵਾ ਮੱਧ ਪ੍ਰਦੇਸ਼ ਰਾਜਸਥਾਨ ਅਤੇ ਗੁਜਰਾਤ ਵਿਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਹੇਗਾ। ਜਦਕਿ ਕੁਝ ਰਾਜਾਂ ਵਿਚ ਦੁਪਹਿਰ ਸਮੇਂ ਨਿਕਲਣ ਵਾਲੀ ਤੇਜ ਧੁੱਪ ਵੀ ਇਸ ਸ਼ੀਤ ਲਹਿਰ ਤੋਂ ਰਾਹਤ ਦੇਣ ਲਈ ਵੀ ਨਾਕਾਮ ਹੈ। ਪੂਰੇ ਉੱਤਰ ਭਾਰਤ ’ਚ ਇਕ ਵਾਰ ਫਿਰ ਤੋਂ ਠੰਡ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਪਹਾੜੀ ਇਲਾਕਿਆਂ ’ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਉੱਥੇ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਸਥਾਨਕ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਆ ਰਹੀ ਹੈ। ਜਦਕਿ ਸੈਲਾਨੀ ਬਰਫਬਾਰੀ ’ਚ ਆਨੰਦ ਮਨਾ ਰਹੇ ਹਨ। ਪਹਾੜੀ ਇਲਾਕਿਆਂ ’ਚ ਕੋਲਡ ਡ੍ਰਿੰਕਸ ਅਤੇ ਆਂਡੇ ਤੱਕ ਜੰਮ ਗਏ ਹਨ।
ਉੱਥੇ ਮੌਸਮ ਵਿਭਾਗ ਨੇ 13-16 ਜਨਵਰੀ ਨੂੰ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ।

ਜੋੜਾਂ ਦੇ ਦਰਦ ਤੋਂ ਰਾਹਤ ਲਈ ਅਪਣਾਓ ਅਸਾਨ ਤਰੀਕਾ

ਰੋਮ: ਕਾਰ ਚਾਲਕ ਨੂੰ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ