in

ਫਲੇਰੋ ਵਿਖੇ ਦਸਵੇਂ ਪਾਤਸ਼ਾਹ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਫਲੇਰੋ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਉੱਤਰੀ ਇਟਲੀ ਦੇ ਸੰਘਣੀ ਆਬਾਦੀ ਵਾਲੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਵਿਖੇ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ. ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ, ਜ਼ਿਨ੍ਹਾਂ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਦਿਲਬਰ ਸਿੰਘ ਹਜੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ.
ਪ੍ਰਬੰਧਕਾਂ ਨੇ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰ ਜੀਤ ਸਿੰਘ ਪੰਡੋਰੀ, ਵਾਇਸ ਸੇਵਾਦਾਰ ਬਲਕਾਰ ਸਿੰਘ ਘੋੜੇਸ਼ਾਹਵਾਨ, ਖਜਾਨਚੀ ਅਤੇ ਸਕੱਤਰ ਸ਼ਰਨਜੀਤ ਸਿੰਘ ਠਾਕਰੀ, ਨਿਸ਼ਾਨ ਸਿੰਘ ਭਦਾਸ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਚੌਹਾਨ, ਕੁਲਵੰਤ ਸਿੰਘ ਬੱਸੀ, ਸਵਰਣ ਸਿੰਘ ਲਾਲੇਵਾਲ, ਮਹਿੰਦਰ ਸਿੰਘ ਮਾਜਰਾ, ਲਖਵਿੰਦਰ ਸਿੰਘ ਬੈਰਗਾਮੋ, ਭੁਪਿੰਦਰ ਸਿੰਘ, ਭਗਵਾਨ ਸਿੰਘ, ਨੌਜਵਾਨ ਸਭਾ ਫਲੇਰੋ, ਲੰਗਰ ਸੇਵਾਦਾਰ ਫਲੇਰੋ ਅਤੇ ਸਾਧ ਸੰਗਤ ਮੌਜੂਦ ਸਨ।

ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਨੇ ਸ਼ਹੀਦ ਸਿੱਖ ਫੌਜੀਆਂ ਨੂੰ ਸਮਰਪਿਤ ਕੈਲੰਡਰ ਕੀਤਾ ਜਾਰੀ

ਰੋਮ : ਬੁਰਕਾ ਨਾ ਪਹਿਨਣ ਕਾਰਨ 14 ਸਾਲਾਂ ਲੜਕੀ ਦੀ ਕੀਤੀ ਕੁੱਟ-ਮਾਰ