in

ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ 23 ਅਕਤੂਬਰ ਨੂੰ

ਬਰੇਸ਼ੀਆ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਬਰੇਸ਼ੀਆ, ਨੌਜਵਾਨ ਸਭਾ ਬਰੇਸ਼ੀਆ ਅਤੇ ਬੈਰਗਾਮੋ ਦੀ ਸੰਗਤ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ 21-22-23 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ. ਇਸ ਮੌਕੇ ਸ਼੍ਰੋਮਣੀ ਢਾਡੀ ਜਥਾ ਗਿਆਨੀ ਤਰਲੋਚਨ ਸਿੰਘ ਭੁਮੱਦੀ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਤਿੰਨ ਰੋਜ਼ਾ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਵਿੱਚ ਯੌਰਪ ਭਰ ਤੋਂ ਸੰਗਤਾਂ ਪਹੁੰਚ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣਗੀਆਂ।
ਇਸ ਸੰਬੰਧ ਵਿਚ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਨ੍ਹਾਂ ਤਿੰਨ ਦਿਨਾਂ ਦੇ ਦੀਵਾਨਾਂ ਵਿਚ ਇੰਡੀਆ ਤੋਂ ਭਾਈ ਤਰਲੋਚਨ ਸਿੰਘ ਭੁਮੱਦੀ ਦਾ ਢਾਡੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ ਅਤੇ ਤਿੰਨ ਦੀਵਾਨਾਂ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜੀਵਨ ਸਬੰਧੀ ਸਾਖੀਆਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰਨਗੇ।

ਮਾਨਤੋਵਾ ਦੇ ਸ਼੍ਰੀ ਹਰੀ ਓਮ ਮੰਦਰ ਵਿਖੇ ਮਨਾਇਆ ਗਿਆ ਦੁਸ਼ਹਿਰਾ ਦਾ ਤਿਉਹਾਰ

ਇਟਲੀ ਵਿੱਚ ਪੰਜਾਬੀ ਤੇ ਇਤਾਲਵੀ ਭਾਸ਼ਾ ਦਾ ਸਾਂਝਾ ਸੰਮੇਲਨ ਸਫ਼ਲਤਾ ਪੂਰਵਕ ਹੋਇਆ ਸੰਪਨ