ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਓ ਵਿਖੇ ਸਮੂਹ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਕ ਵਿਸ਼ਾਲ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ.
ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰੰਬਧਕਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 16 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 18 ਸਤੰਬਰ ਦਿਨ ਐਤਵਾਰ ਨੂੰ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਉਪਰੰਤ ਇੰਟਰਨੈਸ਼ਨਲ ਅਤੇ ਗੋਲਡ ਮੈਡਲਿਸਟ ਗਿਆਨੀ ਤਰਲੋਚਨ ਸਿੰਘ ਭੁਮੱਦੀ ਦੇ ਢਾਡੀ ਜਥੇ ਵਲੋਂ ਬਾਬਾ ਜੀ ਦੇ ਜੀਵਨ ਬਾਰੇ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਜਾਣੂ ਕਰਵਾਉਣਗੇ। ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਸਲਾਨਾ ਸਮਾਗਮ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਗਈ ਹੈ. ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਬਾਬਾ ਦਰਸ਼ਨ ਸਿੰਘ ਕੁੱਲੀਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ 18 ਸਤੰਬਰ ਨੂੰ
![](https://punjabexpress.it/wp-content/uploads/2022/09/kuli-758x424.jpg)