in

ਬਾਬਾ ਦਰਸ਼ਨ ਸਿੰਘ ਜੀ ਦੀ ਨਿੱਘੀ ਯਾਦ ਵਿਚ ਵਿਸ਼ਾਲ ਧਾਰਮਿਕ ਸਮਾਗਮ

ਸਮਾਗਮ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ।
ਸਮਾਗਮ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ।

ਲਵੀਨੀਓ (ਇਟਲੀ) 21 ਸਤੰਬਰ (ਸਾਬੀ ਚੀਨੀਆਂ) – ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਯਾਦ ਵਿਚ ਇਕ ਵਿਸ਼ਾਲ ਧਾਰਮਿਕ ਸਮਾਗਮ 22 ਸਤੰਬਰ, ਐਤਵਾਰ ਨੂੰ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਉ ਵਿਖੇ ਕਰਵਾਇਆ ਜਾ ਰਿਹਾ ਹੈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਨਿਸ਼ਾਨ ਸਿੰਘ, ਕੀਰਤਨ ਸਿੰਘ, ਪਰਮਜੀਤ ਸਿੰਘ ਅਤੇ ਅਮਰਜੀਤ ਸਿੰਘ ਸੋਨੀ ਨੇ ਸਾਂਝੇ ਤੌਰ ‘ਤੇ ਦੱਸਿਆ ਕਿ, ਬਾਬਾ ਦਰਸ਼ਨ ਸਿੰਘ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਯੂਰਪ ਦਾ ਪ੍ਰਸਿੱਧ ਕਵੀਸ਼ੀਰੀ ਜਥਾ ਭਾਈ ਸਤਪਾਲ ਸਿੰਘ ਗਰਚਾ, ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਸਾਥੀ ਆਈਆਂ ਸੰਗਤਾਂ ਨੂੰ ਵਾਰਾਂ ਰਾਹੀਂ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਦੱਸਣਯੋਗ ਹੈ ਕਿ ਲਵੀਨੀਉ ਦੀਆਂ ਸੰਗਤਾਂ ਵੱਲੋਂ ਬਾਬਾ ਦਰਸ਼ਨ ਸਿੰਘ ਦੀ ਯਾਦ ਵਿਚ ਹਰ ਸਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਜਿਨਾਂ ਵਿਚ ਸੰਗਤਾਂ ਇਟਲੀ ਦੇ ਵੱਖ ਵੱਖ ਹਿੱਸਿਆਂ ਵਿਚੋਂ ਪੁੱਜ ਕੇ ਹਾਜਰੀ ਭਰਕੇ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।

ਕਰਤਾਰਪੁਰ ਕਾਰੀਡੋਰ ਦੇ ਉਦਘਾਟਨੀ ਸਮਾਰੋਹ ਵਿਚ ਲੀਡਰ ਕਿਸ ਰੁੱਖ ਬੈਠਣਗੇ?

ਐਮੀ ਵਿਰਕ ਅਤੇ ਵਾਮੀਕ ਗੈਬੀ (Ammy Virk & Wamiqa Gabbi) ਅੱਜ ਕੋਰਤੇਨੋਵਾ CORTENUOVA ਵਿੱਖੇ