in

ਭਾਰਤੀ ਖਾਣਿਆਂ ਤੇ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਇਟਾਲੀਅਨ Andrea Pucci ਤੇ F I R ਦਰਜ

ਮਾਨਤੋਵਾ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਬੀਤੇ ਦਿਨੀਂ ਇਟਲੀ ਦੇ ਕਾਮੇਡੀਅਨ Andrea Pucci ਨੇ ਇਟਲੀ ਵਿੱਚ ਇਕ ਸ਼ੋਅ ਦੌਰਾਨ ਭਾਰਤੀ ਖਾਣਿਆਂ ਨੂੰ ਲੈ ਕੇ ਗ਼ਲਤ ਸ਼ਬਦਾਵਲੀ ਵਰਤੀ ਸੀ। ਜਿਸ ਤੇ ਕਾਰਵਾਈ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਇਟਲੀ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ, ਸ: ਮਨਜੀਤ ਸਿੰਘ, ਜਰਨੈਲ ਸਿੰਘ ਤੂਰ ਤੋਂ ਇਲਾਵਾ ਕਈ ਹੋਰ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮਾਨਤੋਵਾ ਵਿਖੇ F I R ਦਰਜ ਕਰਵਾਈ ਹੈ. ਜਿਸ ਅਨੁਸਾਰ ਕਾਮੇਡੀਅਨ Pucci ਜਲਦ ਹੀ ਇਟਲੀ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਕੋਲੋਂ ਉਸ ਵੱਲੋਂ ਕੀਤੀ ਗ਼ਲਤੀ ਦੀ ਮੁਆਫ਼ੀ ਮੰਗੇ।
ਭਾਰਤੀ ਭਾਈਚਾਰੇ ਦੇ ਇਨ੍ਹਾਂ ਆਗੂਆਂ ਨੇ ਇਟਲੀ ਵਿੱਚ ਰਹਿੰਦੇ ਸਮੂਹ ਭਾਰਤੀਆਂ ਨੂੰ ਅਪੀਲ ਕੀਤੀ ਕਿ ਬਾਕੀ ਭਾਰਤੀ ਵੀ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਕਾਮੇਡੀਅਨ pucci ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਾਡੇ ਭਾਈਚਾਰੇ ਨੂੰ ਇਸ ਸਬੰਧੀ ਕੋਈ ਮਦਦ ਚਾਹੀਦੀ ਹੈ ਤਾਂ ਸਾਡੇ ਨਾਲ ਸੰਪਰਕ ਕਰ ਸਕਦੇ ਹਨ.

ਪਾਲਾਸੋਲੋ ਦੀ ਸਨਚੇਨੀਆਂ ਵਿਖੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਪੁਲਿਸ ਉਪਰ ਹਮਲਾ ਕਰਨ ਵਾਲੇ ਅੱਤਵਾਦੀ ਨੂੰ 30 ਸਾਲ ਦੀ ਜੇਲ