in

ਭਾਰਤ ਬੰਦ : ਕਿਸਾਨਾਂ ਨੇ ਕੀਤਾ ਚੱਕਾ ਜਾਮ

ਭਾਰਤ ‘ਚ ਅੱਜ ਵੱਖ-ਵੱਖ ਟਰੇਡ ਯੂਨੀਅਨਸ ਵਲੋਂ ਸਰਕਾਰੀ ਨੀਤੀਆਂ ਵਿਰੁੱਧ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ‘ਚ ਰੋਡਵੇਜ਼ ਕਰਮਚਾਰੀ, ਬੈਂਕ ਮੁਲਾਜ਼ਮ ਅਤੇ ਫੈਕਟਰੀ ਮੁਲਾਜ਼ਮ, ਕਿਸਾਨ ਯੂਨੀਅਨ ਸ਼ਾਮਲ ਹਨ। ਬੰਦ ਦਾ ਮਿਲਿਆ-ਜੁਲਿਆ ਅਸਰ ਅੱਜ ਪਟਿਆਣਾ ‘ਚ ਦੇਖਣ ਨੂੰ ਮਿਲਿਆ। ਵੱਖ-ਵੱਖ ਜਥੇਬੰਦੀਆਂ ਵਲੋਂ ਬੰਦ ਦਾ ਸਮਰਥਨ ਦੇਣ ਲਈ ਰੋਸ ਪ੍ਰਦਰਸ਼ਨ ਕੀਤੇ ਗਏ। ਅੱਜ ਸਵੇਰੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਯੂਨੀਅਨਾਂ ਨੇ ‘ਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਵਿਦਿਆਰਥੀ ਦੇ ਨਾਲ-ਨਾਲ ਕਰਮਚਾਰੀ ਯੂਨੀਅਨਾਂ ਦੇ ਮੈਂਬਰਾਂ ਨੇ ਵੀ ਰੋਸ ਪ੍ਰਦਰਸ਼ਨ ਕੀਤਾ। ਸਵੇਰੇ 9 ਵਜੇ ਹੀ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।
ਇਸ ਤੋਂ ਬਾਅਦ ਦੁਪਹਿਰ ਨੂੰ ਪਟਿਆਲਾ-ਦੇਵੀਗੜ੍ਹ ਸੜਕ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਜਾਮ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ ਸਮੱਰਥਨ ਮੁੱਲ ਨਿਯਮਤ ਕੀਤੀਆਂ ਖੇਤੀ ਫ਼ਸਲਾਂ ਤੇ ਬਾਕੀ ਫ਼ਸਲਾਂ ਦਾ ਸਮਰਥਨ ਮੁੱਲ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤੀ ਜਾਵੇ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਕੀੜੇਮਾਰ ਦਵਾਈਆਂ ਦੇ ਰੇਟ ਘੱਟ ਕਰਨ, ਕਰਜ਼ਿਆਂ ਤੇ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮਾਲੀ ਸਹਾਇਤਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, 60 ਸਾਲ ਦੇ ਕਿਸਾਨ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦਿੱਤੀ ਜਾਵੇ।

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ