in

ਰੋਮ : ਇੰਡੀਅਨ ਅੰਬੈਸੀ ਨੇ ਮਨਾਇਆ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ

ਰੋਮ (ਇਟਲੀ) 16 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) – ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ, ਜਦੋਂ ਸੰਗਤਾਂ ਨੇ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਆਪੋ-ਆਪਣੇ ਘਰਾਂ ਵਿੱਚ ਰਹਿ ਕੇ ਮਨਾਇਆ ਹੈ, ਕਿਉਂਕਿ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਸਿੱਖ ਧਰਮ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਧਾਰਮਿਕ ਤਿਉਹਾਰ ਦਾ ਸੰਗਤ ਨੂੰ ਬੇਸਬਰੀ ਨਾਲ ਇੰਤਜ਼ਾਰ ਹੁੰਦਾ ਹੈ, ਲੋਕ ਇਸ ਦਿਨ ਆਪਣੇ ਪਰਿਵਾਰ ਸਮੇਤ ਤੀਰਥ ਸਥਾਨਾਂ ਤੇ ਜਾ ਕੇ ਗੁਰੂ ਸਾਹਿਬਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸੰਗਤਾਂ ਵੱਲੋਂ ਘਰਾਂ ਵਿੱਚ ਰਹਿ ਕੇ ਗੁਰਬਾਣੀ ਦੇ ਜਾਪ ਕਰਕੇ ਅਤੇ ਗੁਰਬਾਣੀ ਸੁਣ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ ਹਨ। ਸ੍ਰੀ ਦਰਬਾਰ ਸਾਹਿਬ ਤੋਂ ਵੀ ਸੰਗਤਾਂ ਲਈ ਆਦੇਸ਼ ਆਏ ਸਨ ਕਿ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਵੱਧ ਤੋਂ ਵੱਧ ਗੁਰਬਾਣੀ ਦੇ ਜਾਪ ਕਰੋ। ਇਸੇ ਲੜ੍ਹੀ ਤਹਿਤ ਇਟਲੀ ਦੀ ਰਾਜਧਾਨੀ ਰੋਮ ਵਿੱਚ ਸਥਿਤ ਭਾਰਤੀ ਅੰਬੈਸੀ ਵੱਲੋਂ ਵੀ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਆੱਨਲਾਈਨ ਵੀਡੀਓ ਰਾਹੀਂ ਕਰਵਾਇਆ ਗਿਆ। ਜਿਸ ਵਿੱਚ ਭਾਈ ਸਾਹਿਬ ਭਾਈ ਬਲਦੀਪ ਸਿੰਘ, ਜੋ ਇੰਡੀਆ ਤੋਂ ਆਏ ਹੋਏ ਸਨ, ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਤੇ ਖਾਲਸਾ ਪੰਥ ਸਾਜਨਾ ਦਿਵਸ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਹ ਗੁਰਮਤਿ ਸਮਾਗਮ ਲੱਗਭਗ ਇਕ ਘੰਟਾ ਪ੍ਰਸਾਰਨ ਕੀਤਾ ਗਿਆ। ਇਸ ਮੌਕੇ ਰੀਨਤ ਸੰਧੂ ਐਬੰਸਡਰ ਭਾਰਤੀ ਅੰਬੈਸੀ ਰੋਮ ਵਲੋਂ ਵੀ ਇਟਲੀ ਵਿੱਚ ਵੱਸਦੇ ਭਾਰਤੀ ਭਾਈਚਾਰੇ ਨੂੰ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਅਤੇ ਸੰਗਤਾਂ ਨੂੰ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਗਈ।

ਕੋਰੋਨਾਵਾਇਰਸ ਟੀਕਾ: ਮਨੁੱਖੀ ਟੈਸਟ ਇਸ ਮਹੀਨੇ ਤੋਂ ਸ਼ੁਰੂ ਹੋਣਗੇ

ਭਾਰਤੀ ਖੇਤੀ ਕਾਮਿਆਂ ਨੇ ਕੀਤਾ ਅਜਿਹਾ ਕੰਮ ਕਿ ਗੋਰੇ ਵੀ ਵੇਖਦੇ ਰਹਿ ਗਏ!