in

ਲਵੀਨੀਓ ਵਿਖੇ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਲਵੀਨੀਓ (ਇਟਲੀ) 30 ਜਨਵਰੀ (ਹੈਰੀ ਬੋਪਾਰਾਏ) – ਰੋਮ ਇਲਾਕੇ ਵਿਚ ਭਾਰਤੀ ਭਾਈਚਾਰੇ ਦੀ ਸੰਘਣੀ ਅਬਾਦੀ ਵਜੋਂ ਜਾਣੇ ਜਾਂਦੇ ਕਸਬਾ ਲਵੀਨੀਓ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 26 ਜਨਵਰੀ ਦਿਨ ਐਤਵਾਰ ਨੂੰ ਪਾਏ ਗਏ। ਉਪਰੰਤ ਭਾਰਤ ਤੋਂ ਉਚੇਚੇ ਤੌਰ ‘ਤੇ ਪਹੁੰਚੇ ਕਥਾ ਵਾਚਕ ਗਿਆਨੀ ਗੁਰਮੀਤ ਸਿੰਘ ਜੀ ਪਟਿਆਲੇ ਵਾਲੇ ਅਤੇ ਗਿਆਨੀ ਤੇਜਪਾਲ ਸਿੰਘ ਕੁਰੂਕਸ਼ੇਤਰ ਵਾਲਿਆਂ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਪਣੇ ਵਡਮੁੱਲੇ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਪੰਜਾਬੀ ਸਾਹਿਤ ਕਲ੍ਹਾ ਯੂ ਕੇ, ਵੱਲੋਂ ‘ਜੁਗ ਜੁਗ ਜੀਉ’ ਗੀਤ ਦਾ ਪੋਸਟਰ ਰਿਲੀਜ਼

ਇਟਲੀ ਵਿਚ ਕੋਰੋਨਾਵਾਇਰਸ ਦੇ ਦੋ ਕੇਸਾਂ ਦੀ ਪੁਸ਼ਟੀ ਹੋਈ