in

ਲੇਨੋ ਵਿਖੇ 20 ਜੂਨ ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ)””ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ (ਬਰੇਸ਼ੀਆ) ਇਟਲੀ ਵਿਖੇ  ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਗੁਰਪੁਰਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ, ਜੋੜ-ਮੇਲਾ ਗੁਰਦੁਆਰਾ ਸ਼੍ਰੀ ਰੀਠਾ ਸਾਹਿਬ ਜੀ ਅਤੇ ਹਾੜ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਸੁਰਜੀਤ ਸਿੰਘ ਜੀ ਖੰਡੇ ਵਾਲੇ ਵਿਦਿਆਰਥੀ ਦਮਦਮੀ ਟਕਸਾਲ ਉਚੇਚੇ ਤੌਰ ਤੇ ਹਾਜਰੀ ਭਰਨਗੇ, ਇਨ੍ਹਾਂ ਦਿਹਾੜਿਆਂ ਨੂੰ ਸਮਰਪਿਤ 18 ਜੂਨ ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਜਾਣਗੇ,ਸਤਿਗੁਰਾਂ ਦੇ ਸ਼ਹੀਦੀ ਗੁਰਪੁਰਬ ਨੂੰ ਮੁੱਖ ਰੱਖਦਿਆਂ ਸਿੱਖ ਯੂਥ ਇਟਲੀ ਦੇ ਸਮੂਹ ਵੀਰਾਂ ਵੱਲੋਂ ਠੰਡੀ ਮਿੱਠੀ ਛਬੀਲ ਦਾ ਲੰਗਰ ਲਾਇਆਂ ਜਾਵੇਗਾ,ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜੋ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਰਵਨੀਤ ਸਿੰਘ ਬਿੱਟੂ ਜਿਹੇ ਆਗੂ ਸਮਾਜ ਲਈ ਖ਼ਤਰਾ – ਲਹਿਰਾ,ਸੂਦ

ਰੋਮ : 3 ਮਿੰਟ ਵਿੱਚ ਪੀਜਾ ਤਿਆਰ ਕਰਨ ਵਾਲੀਆਂ ਮਸ਼ੀਨਾਂ ਦੀ ਧਮਾਲ