in

ਵਿਰਾਸਤ-ਏ-ਖ਼ਾਲਸਾ ‘ਵਰਲਡ ਬੁੱਕ ਆਫ਼ ਰਿਕਾਰਡਜ਼’ ‘ਚ ਸ਼ਾਮਲ

ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੇ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖ਼ਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਵਿੱਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ।
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਦੇ ਵਫ਼ਦ ਵੱਲੋਂ ਸਰਟੀਫ਼ਿਕੇਟ ਦੇ ਕੇ ਸਨਮਾਨਤ ਕੀਤਾ, ਜੋ ਅੱਜ ਇਥੇ ਆਯੋਜਿਤ ਸਮਾਰੋਹ ਵਿੱਚ ਪੁਰਸਕਾਰ ਦੇਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮਿਊਜੀਅਮ ਵਿੱਚ 20 ਮਾਰਚ, 2019 ਨੂੰ 20569 ਦਰਸ਼ਕਾਂ ਦੀ ਰਿਕਾਰਡ ਤੋੜ ਆਮਦ ਵੇਖਣ ਨੂੰ ਮਿਲੀ।
ਵਿਰਾਸਤ-ਏ-ਖ਼ਾਲਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਅਜਾਇਬ ਘਰ ਦੇ ਰਿਕਾਰਡ ਤੋੜ ਹਵਾਲੇ ਅਤੇ ਉਦਘਾਟਨ ਦਿਵਸ ਸਮਾਰੋਹ ਦੇ ਵਿਸ਼ੇਸ਼ ਮੌਕੇ ਮੰਤਰੀ ਨੇ ਕਿਹਾ ਕਿ ਇਹ ਲਗਾਤਾਰ ਚੌਥਾ ਪੁਰਸਕਾਰ ਹੈ ਜੋ ਵਿਰਾਸਤ-ਏ-ਖ਼ਾਲਸਾ ਵਿਖੇ ਇਸ ਸਾਲ ਦਰਸਕਾਂ ਦੀ ਰਿਕਾਰਡ ਤੋੜ ਆਮਦ ਲਈ ਦਿੱਤਾ ਗਿਆ ਹੈ।
ਵਿਰਾਸਤ-ਏ-ਖਾਲਸਾ ਨੂੰ ਇਸ ਸਾਲ ‘ਲਿਮਕਾ ਬੁੱਕ ਆਫ ਰਿਕਾਰਡਸ’, ‘ਇੰਡੀਆ ਬੁੱਕ ਆਫ ਰਿਕਾਰਡਸ’, ‘ਏਸੀਆ ਬੁੱਕ ਆਫ ਰਿਕਾਰਡਸ’ ਵਿੱਚ ਸੂਚੀਬੱਧ ਕੀਤਾ ਗਿਆ ਅਤੇ ਵਿਸ਼ਵ ਪੱਧਰੀ ਵੈਬਸਾਈਟ ਵਲੋਂ ‘ਸਰਟੀਫਿਕੇਟ ਆਫ ਐਕਸੀਲੈਂਸ’ ਦਾ ਪੁਰਸਕਾਰ ਵੀ ਦਿੱਤਾ ਗਿਆ ਹੈ।
ਸ. ਚੰਨੀ ਨੇ ਕਿਹਾ ਕਿ ਮਿਊਜੀਅਮ ਵੱਲੋਂ ਸਕੂਲਾਂ ਅਤੇ ਕਾਲਜਾਂ ਨਾਲ ਮਿਲ ਕੇ ਸੈਂਕਿੰਡ ਹਾਫ-ਮੈਰਾਥਨ, ਵਿਦਿਅਕ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ ਅਤੇ 550 ਰੁੱਖ ਗੁਰੂ ਨਾਨਕ ਦੇ ਨਾਮ ਤਹਿਤ 550 ਸਕੂਲਾਂ ਤੇ ਕਾਲਜਾਂ ਵਿੱਚ ਬੂਟੇ ਲਗਾ ਕੇ ਲੋਕਾਂ ਨਾਲ ਖੁਸ਼ੀ ਸਾਂਝੀ ਕੀਤੀ।” ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਤੋਂ 25 ਨਵੰਬਰ ਨੂੰ ਤਿੰਨ ਦਿਨਾਂ ਤੱਕ ਇਹ ਸਮਾਗਮ ਆਯੋਜਤ ਕੀਤੇ ਗਏ।

Comments

Leave a Reply

Your email address will not be published. Required fields are marked *

Loading…

Comments

comments

ਇੰਡੀਅਨ ਅੰਬੈਸੀ ਆਪਣੇ ਨਾਗਰਿਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ – ਸਰੂਚੀ ਸ਼ਰਮਾ

ਪੰਜਾਬੀ ਗੀਤਾਂ ਵਿਚ ਬੇਲੋੜਾ ਨੰਗੇਜਪਨ ਅਤੇ ਫੁੱਕਰਬਾਜੀ ਚਿੰਤਾਜਨਕ ਵਿਸ਼ੇ – ਕੌਲੀਆਵਾਲ ਤੇ ਤਾਸ਼ਪੁਰੀ