in

ਵਿਲੇਤਰੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਵਿਲੇਤਰੀ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਪੁੱਤਰਾਂ ਦੇ ਦਾਨੀ ਸਰਬੰਸਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿੱਥੇ ਨਾਨਕ ਲੇਵਾ ਸੰਗਤਾਂ ਵਲੋਂ ਪੂਰੀ ਦੁਨੀਆ ਵਿੱਚ ਜਿੱਥੇ ਵੀ ਪੰਜਾਬੀ ਭਾਈਚਾਰੇ ਦੇ ਵਸਨੀਕ ਵਸਦੇ ਹਨ, ਉਨ੍ਹਾਂ ਵਲੋਂ 5 ਜਨਵਰੀ ਨੂੰ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ. ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 17 ਜਨਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ.
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 15 ਜਨਵਰੀ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਅਤੇ 17 ਜਨਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਸਨ. ਭੋਗ ਤੋਂ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਭਾਈ ਸੁਰਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ. ਗੁਰਦੁਆਰਾ ਸਾਹਿਬ ਵਿਖੇ ਆਈਆ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਉਨ੍ਹਾਂ ਦੇ ਜੀਵਨ ਸੰਬੰਧੀ ਕਥਾ, ਕੀਰਤਨ ਕਰਕੇ ਜਾਣੂ ਕਰਵਾਇਆ ਗਿਆ.
ਇਸ ਸਮਾਗਮ ਵਿੱਚ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਚਿਸਤੇਰਨਾ ਦੀ ਲਾਤੀਨਾ ਸ਼ਹਿਰ ਦੀਆਂ ਸੰਗਤਾਂ ਵਲੋਂ ਕੀਤੀ ਗਈ ਸੀ ਅਤੇ ਲੰਗਰਾ ਦੀ ਸੇਵਾਵਾਂ ਅਪਰੀਲੀਆ ਸ਼ਹਿਰ,ਕੰਮਪੋ ਵੇਰਦੇ ਦੇ ਨੌਜਵਾਨਾਂ ਅਤੇ ਸਮੂਹ ਸੰਗਤਾਂ ਵੱਲੋਂ ਕੀਤੀ ਗਈ ਸੀ. ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਵਿੱਚ ਜਿਨ੍ਹਾਂ ਸੰਗਤਾਂ ਵਲੋਂ ਸੇਵਾਵਾਂ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ੀਸ਼ ਸ੍ਰੀ ਸਿਰੋਪਾ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ, ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਸਨ।

ਜੇ ਬ੍ਰਿਟੇਨ ਨਾਗਰਿਕ ਪਹਿਲਾਂ ਹੀ ਇਕ ਈਯੂ ਦੇਸ਼ ਵਿਚ ਵਸਦੇ ਹਨ, ਤਾਂ ਕੀ ਉਹ ਦੂਜੇ ਦੇਸ਼ ਵਿਚ ਜਾ ਸਕਦੇ ਹਨ?

ਵਿਚੈਂਸਾ : ਘਰਾਂ ਨੂੰ ਲੁੱਟਣ ਦੀ ਕੋਸ਼ਿਸ਼ ਵਿਚ ਦੋ ਭਾਰਤੀ ਗ੍ਰਿਫਤਾਰ