in

ਸਨਬੋਨੀਫਾਚੋ : ਛੋਟੇ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਹਿੱਤ ਵਿਸ਼ੇਸ਼ ਸਮਾਗਮ ਕਰਵਾਇਆ

ਸਨਬੋਨੀਫਾਚੋ (ਇਟਲੀ) 30 ਦਸੰਬਰ (ਟੇਕ ਚੰਦ) – ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਛੋਟੇ ਸਾਹਿਬਜਾਦਿਆਂ ਨੂੰ ਸਰਾਂਧਜਲੀ ਹਿੱਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਵੀ ਸੱਜੇ। ਦੀਵਾਨ ਦੀ ਆਰੰਭਤਾ ਬੱਚਿਆਂ ਦੁਆਰਾ ਗੁਰਬਾਣੀ ਸ਼ਬਦਾਂ ਦਾ ਰਸਭਿੰਨੜਾ ਕੀਰਤਨ ਕਰਕੇ ਕੀਤੀ ਗਈ। ਇਸ ਮੌਕੇ ਵਿਚਾਰਕਾਂ ਦੁਆਰਾ ਕਥਾ ਵਾਰਤਾ ਰਾਹੀਂ ਸੰਗਤ ਨਾਲ ਸਿੱਖ ਇਤਿਹਾਸ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਪਤੀ ਤੇ ਪ੍ਰਬੰਧਕਾਂ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਸਹਿਬਜਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੀ ਸ਼ਹਾਦਤ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ।

ਸਨਬੋਨੀਫਾਚੋ : ਸਿੱਖ ਧਰਮ ਬਾਰੇ ਜਾਨਣ ਲਈ ਇਟਾਲੀਅਨ ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਰਕਤ ਕੀਤੀ

ਗਾਇਕ ਲਹਿੰਬਰ ਹੁਸੈਨਪੁਰੀ ਦਾ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਵੱਲੋਂ ਸਨਮਾਨਿਤ