in

ਸਵਿਟਜ਼ਰਲੈਂਡ : ਸੰਸਦ ਅੱਗੇ ਭਾਰਤੀ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਭਾਰਤ ਦੀ ਕੇਂਦਰ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਭਾਰਤ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ,ਉੱਥੇ ਵਿਦੇਸ਼ਾਂ ਵਿੱਚ ਵਸਦਾ ਭਾਰਤੀ ਭਾਈਚਾਰਾ ਵੀ ਕਿਸਾਨਾਂ ਦੀ ਹਮਾਇਤ ਅਤੇ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਆਏ ਦਿਨ ਰੋਸ ਪ੍ਰਦਰਸ਼ਨ ਕਰ ਰਹੇ ਹਨ. ਸਵਿਟਜ਼ਰਲੈਂਡ ਦੇ ਸ਼ਹਿਰ ਬੈਰਨ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਦੁਆਰਾ ਕਿਸਾਨਾਂ ਦੇ ਹੱਕ ਵਿੱਚ ਸਵਿਟਜ਼ਰਲੈਂਡ ਦੀ ਸੰਸਦ ਦੇ ਅੱਗੇ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ. ਜਿਸ ਵਿੱਚ ਭਾਰਤ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ. ਭਾਰਤੀ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ. ਇਸ ਰੋਸ ਪ੍ਰਦਰਸ਼ਨ ਸਬੰਧੀ ਫੋਨ ਉਤੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ, ਮਾਨ ਸਿੰਘ, ਜੋਰਾਵਰ ਸਿੰਘ, ਬਲਵਿੰਦਰ ਸਿੰਘ ਕਾਲਾ, ਅਮਨਿੰਦਰ ਸਿੰਘ, ਦਲਜੀਤ ਸਿੰਘ, ਰੁਪਿੰਦਰ ਸਿੰਘ, ਗੁਲਜ਼ਾਰ ਬਾਜਵਾ, ਸੰਨੀ ਬੈਰਨ, ਰਾਜਾ ਬੈਰਨ ਆਦਿ ਨੇ ਕਿਹਾ ਕਿ, ਭਾਰਤ ਦੀ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ. ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਖੇਤੀਬਾੜੀ ਵਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਪੰਜਾਬ ਸਮੇਤ ਭਾਰਤ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਵਿਟਜ਼ਰਲੈਂਡ ਦੇ ਜਨੇਵਾ ਸ਼ਹਿਰ ਵਿੱਚ ਸਥਿਤ ਯੂ ਐਨ ਓ ਦੇ ਦਫਤਰ ਅੱਗੇ ਵੀ ਸਮੂਹ ਭਾਰਤੀ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ।

ਕਰੇਮੋਨਾ : ਸਮੂਹ ਸੰਗਤਾਂ ਨੇ ਭਾਰਤ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਵਿਚੈਂਸਾ : ਟਰਾਲਾ 80 ਫੁੱਟ ਡੂੰਘੀ ਖਾਈ ’ਚ ਡਿੱਗਣ ਤੋਂ ਵਾਲ-ਵਾਲ ਬਚਿਆ