in

ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ 11 ਸਤੰਬਰ ਨੂੰ ਕੋਰਤੇਨੋਵਾ ਵਿਖੇ

ਰੋਮ (ਇਟਲੀ) (ਕੈਂਥ) – ਇਟਲੀ ਵਿੱਚ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੇ ਫਲਸਫੇ਼ ਨੂੰ ਸਿੱਖ ਸੰਗਤ ਤੱਕ ਪਹੁੰਚਾਉਣ ਲਈ ਸਦਾ ਹੀ ਯਤਨਸ਼ੀਲ ਲੰਬਾਰਦੀਆ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਤਪੱਸਵੀਂ ਅਧਿਆਤਮਵਾਦੀ ਸੰਤ ਧੰਨ ਸ਼੍ਰੀ ਹਜ਼ੂਰ ਨਾਭ ਕੰਵਲ ਰਾਜਾ ਸਾਹਿਬ ਜੀ ਮਹਾਰਾਜ ਜੀ ਦੀ 82ਵੀਂ ਬਰਸੀ 11 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ। ਜਿਸ ਸਬੰਧੀ 9 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ। 11 ਸਤੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। 10 ਸਤੰਬਰ ਤੇ 11 ਸਤੰਬਰ ਨੂੰ ਸਜ ਰਹੇ ਵਿਸ਼ਾਲ ਕੀਰਤਨ ਦੀਵਾਨਾਂ ਵਿੱਚ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਤਰਲੋਚਨ ਸਿੰਘ ਭਮੱਦੀ ਆਪਣੇ ਜਥੇ ਨਾਲ ਸੰਗਤਾਂ ਨੂੰ ਮਹਾਨ ਰਹਿਬਰ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦਾ ਜੀਵਨ ਫਲਸਫਾ ਸਰਵਣ ਕਰਵਾਉਣਗੇ।
ਇਸ ਮਹਾਨ ਸਮਾਗਮ ਮੌਕੇ ਸਿੱਖ ਪੰਥ ਦੀ ਬਿਨ੍ਹਾਂ ਰੁਕੇ ਤੇ ਬਿਨ੍ਹਾਂ ਝੁਕੇ ਨਿਰੰਤਰ ਸੇਵਾ ਕਰਨ ਵਾਲੇ ਯੋਧੇ ਸਿੱਖ ਪੰਥ ਦੀ ਸ਼ਾਨ ਢਾਡੀ ਤਰਲੋਚਨ ਸਿੰਘ ਭਮੱਦੀ ਦੇ ਜਥੇ ਦਾ ਸੋਨ ਤਮਗੇ ਨਾਲ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਪ੍ਰੈੱਸ ਨੂੰ ਇਹ ਜਾਣਕਾਰੀ ਬਲਵਿੰਦਰ ਸਿੰਘ ਕਲੇਰ ਨੇ ਦਿੰਦਿਆਂ ਸੰਗਤ ਨੂੰ ਇਸ ਮਹਾਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ, ਹਜ਼ੂਰ ਨਾਭ ਕੰਵਲ ਰਾਜਾ ਸਾਹਿਬ ਜੀ ਨੇ ਆਪਣੀ ਸਾਰੀ ਜਿੰਦਗੀ ਮਨੁੱਖਤਾ ਦੇ ਭਲੇ ਹਿੱਤ ਬਿਤਾਈ ਤੇ ਅੱਜ ਵੀ ਉਹਨਾਂ ਦੇ ਪੈਰੋਕਾਰ ਮਨੁੱਖਤਾ ਦੇ ਭਲੇ ਹਿੱਤ ਅਨੇਕਾਂ ਧਾਰਮਿਕ ਤੇ ਹੋਰ ਸਮਾਜ ਸੇਵੀ ਕਾਰਜਾਂ ਦੁਆਰਾ ਸਮਾਜ ਵਿੱਚ ਬਹੁਮੁੱਲਾ ਯੋਗਦਾਨ ਪਾ ਰਹੇ ਹਨ।

ਤੈਰਨੀ : ਖਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਮਹਾਰਾਣੀ ਐਲਿਜ਼ਾਬੇਥ ਦਾ 96 ਸਾਲ ਦੀ ਉਮਰ ਵਿੱਚ ਦਿਹਾਂਤ