in

ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ 2 ਰੋਜ਼ਾ ਸ਼ਹੀਦੀ ਸਮਾਗਮ ਪੁਨਤੀਨੀਆ ਵਿਖੇ 1-2 ਜੂਨ ਨੂੰ

ਰੋਮ (ਇਟਲੀ) (ਕੈਂਥ) – ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਕਰਵਾਉਣ ਦਾ ਮਹਾਨ ਕਾਰਜ ਤੇ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਕਰਵਾਉਣ ਵਾਲੇ ਸ਼ਹੀਦਾਂ ਦੇ ਸਿਰਤਾਜ ਸਿੱਖ ਧਰਮ ਦੇ 5ਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀਓ ਦੇ 418ਵੇਂ ਸ਼ਹੀਦੀ ਦਿਵਸ ਤੇ ਸੰਨ 1984 ਵਿੱਚ ਹਕੂਮਤ ਵੱਲੋਂ ਕਰਵਾਏ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ 1 ਅਤੇ 2 ਜੂਨ ਦਿਨ ਸ਼ਨੀਵਾਰ ਤੇ ਐਤਵਾਰ 2024 ਨੂੰ ਲਾਸੀਓ ਸੂਬੇ ਦੇ ਸ਼ਹਿਰ ਪੁਨਤੀਨੀਆਂ (ਲਾਤੀਨਾ) ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ।
ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਭਾਈ ਜਗਜੀਤ ਸਿੰਘ ਮੱਲੀ ਪ੍ਰਧਾਨ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆਂ ਨੇ ਦਿੰਦਿਆਂ ਕਿਹਾ ਕਿ, ਇਸ ਸ਼ਹੀਦੀ ਸਮਾਗਮ ਮੌਕੇ 30 ਮਈ ਨੂੰ ਸ਼ਾਮ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 1 ਜੂਨ ਨੂੰ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਤਰ੍ਹਾਂ ਹੀ 2 ਜੂਨ ਨੂੰ ਵੀ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਹਨਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ, ਰਾਗੀ,ਢਾਡੀ ਤੇ ਕਥਾ ਵਾਚਕ ਮਹਾਨ ਸਿੱਖ ਧਰਮ ਦਾ ਲਾਸਾਨੀ ਕੁਰਬਾਨੀਅਂ ਨਾਲ ਭਰਿਆ ਇਤਿਹਾਸ ਸਰਵਣ ਕਰਵਾਉਣਗੇ। ਜਿਹਨਾਂ ਵਿੱਚ ਭਾਈ ਬਲਜਿੰਦਰ ਸਿੰਘ ਦਮਦਮੀ ਟਕਸਾਲ ਵਾਲੇ ਤੇ ਕਵੀਸ਼ਰ ਜਥਾ ਜਾਗੋ ਵਾਲਾ ਇੰਗਲੈਂਡ ਦੀ ਧਰਤੀ ਤੋਂ ਹਾਜ਼ਰੀ ਭਰੇਗਾ।
ਇਲਾਕੇ ਦੀ ਸਮੂਹ ਸੰਗਤ ਨੂੰ ਇਸ ਵਿਸ਼ਾਲ ਸ਼ਹੀਦੀ ਸਮਾਗਮ ਵਿੱਚ ਹਾਜ਼ਰੀ ਭਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਦੇਣ ਲਈ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਹੈ।

Name Change / Cambio di Nome

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਬਾਊਦੀਆ ਵਿਖੇ ਵਿਸ਼ਾਲ ਨਗਰ ਕੀਰਤਨ 16 ਜੂਨ ਨੂੰ