in

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਇਟਲੀ (ਦਵਿੰਦਰ ਹੀਉਂ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਾਨਕ ਮਿਸ਼ਨ ਸੇਵਾ ਸੋਸਾਇਟੀ ਸੰਨਬੋਨੀਫਾਚੋ (ਵੇਰੋਨਾ) ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ ਇਸ ਮੌਕੇ ਤੇ ਜੁੜੀਆਂ ਸੰਗਤਾਂ ਗੁਰੂ ਸਾਹਿਬਾਨ ਦੇ ਕ੍ਰਾਂਤੀਕਾਰੀ ਵਿਚਾਰਾਂ ਤੋਂ ਸੇਧ ਲੈ ਕੇ ਚੱਲਣ ਦੀ ਅਪੀਲ ਕਰਦਿਆਂ ਗੁਰੂ ਘਰ ਦੇ ਸੇਵਾਦਾਰ ਭਾਈ ਬਲਵਿੰਦਰ ਸਿੰਘ ਮੰਡੇਰ ਨੇ ਕਿਹਾ ਕਿ, ਗੁਰੂ ਸਾਹਿਬਾਨ ਨੇ ਸਾਨੂੰ ਜੁਲਮ ਦੇ ਖਿਲਾਫ ਲੜਨਾ ਸਿਖਾਇਆ ਹੈ ਅਤੇ ਗਰੀਬ ਮਜ਼ਲੂਮਾਂ ਦੀ ਹਮੇਸ਼ਾ ਮਦਦ ਕਰਦਿਆਂ ਸਰਬੱਤ ਦੇ ਭਲੇ ਲਈ ਕੁਰਬਾਨੀਆਂ ਕਰਨ ਲਈ ਪ੍ਰੇਰਨਾ ਬਖਸ਼ਿਸ਼ ਕੀਤੀ ਹੈ। ਸੋ ਜਿਵੇਂ ਕਿ ਅੱਜ ਕੱਲ੍ਹ ਭਾਰਤ ਅਤੇ ਦੁਨੀਆਂ ਅੰਦਰ ਜੁਰਮ ਫਿਰ ਆਪਣੇ ਪੈਰ ਪਸਾਰ ਰਿਹਾ ਹੈ ਉਸ ਦਾ ਟਾਕਰਾ ਕਰਨ ਲਈ ਸਾਨੂੰ ਗੁਰੂ ਸਾਹਿਬਾਨ ਦੀ ਸਰਵੋਤਮ ਵਿਚਾਰਧਾਰਾ ਤੇ ਚੱਲ ਕੇ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਪ੍ਰੀਤ ਸਿੰਘ ਜੀ ਦੇ ਢਾਡੀ ਜਥੇ ਵਲੋਂ ਗੁਰੂ ਸਾਹਿਬ ਜੀ ਦੀ ਬਾਣੀ ਨਾਲ ਸੰਗਤਾਂ ਨਿਹਾਲ ਕੀਤਾ ਗਿਆ। ਵੇਰੋਨਾ ਦੀ ਸੰਗਤ ਵਲੋਂ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। 

ਭਾਰਤ ਬੰਦ : ਕਿਸਾਨਾਂ ਨੇ ਕੀਤਾ ਚੱਕਾ ਜਾਮ

ਦਿਲ ਦੇ ਰੋਗਾਂ ਦੇ ਜੋਖਮ ਨੂੰ ਘਟਾਉਣ ਲਈ ਗੂੜ੍ਹੀ ਨੀਂਦ ਜਰੂਰੀ