in

ਸ੍ਰੀ ਸਨਾਤਨ ਧਰਮ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਮਹਾਂ ਸ਼ਿਵਰਾਤਰੀ ਉਤਸਵ

ਲਵੀਨੀਓ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸੂਬਾ ਲਾਸੀਓ ਅਤੇ ਰਾਜਧਾਨੀ ਰੋਮ ਦੇ ਭਾਰਤੀਆਂ ਦੀ ਵੱਧ ਵੱਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਭੋਲੇ ਸ਼ੰਕਰ ਸ਼ਿਵ ਜੀ ਦਾ ਪ੍ਰਸਿੱਧ ਤਿਉਹਾਰ ਮਹਾਂਸ਼ਿਵਰਾਤਰੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਇਸ ਸੰਬਧੀ ਮੰਦਿਰ ਵਿਚ ਸ਼ਾਮ ਨੂੰ 8 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਭਜਨ ਸੰਧਿਆ ਕੀਤੀ ਗਈ। ਜਿਸ ਵਿੱਚ ਇਟਲੀ ਦੇ ਪ੍ਰਸਿੱਧ ਰਾਜ ਗਾਇਕ ਕਾਲਾ ਪਨੇਸਰ ਅਤੇ ਮੌਹਿਤ ਸ਼ਰਮਾ ਤੇ ਸਾਥੀਆਂ ਵਲੋਂ ਸ਼ਿਵ ਭੋਲੇ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਭੋਲੇ ਸ਼ਿਵ ਸ਼ੰਕਰ ਜੀ ਨੂੰ ਪਿਆਰ ਕਰਨ ਵਾਲੇ ਭਗਤਾਂ ਵਲੋਂ ਭੋਲੇ ਸ਼ੰਕਰ ਦੇ ਜੈਕਾਰੇ ਲਗਾਏ ਗਏ ਤੇ ਭਗਤੀ ਭਰੇ ਗੀਤ ਗਾਏ ਗਏ।
ਇਸ ਮੌਕੇ ਮੰਦਰ ਦੇ ਪ੍ਰੰਬਧਕਾਂ ਨੇ ਸਭ ਨੂੰ ਸ਼ਿਵਰਾਤਰੀ ਦੀਆਂ ਮੁਬਾਰਕਾਂ ਦਿੱਤੀਆਂ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਵੀ ਵਰਤਾਏ ਗਏ। ਸਮਾਪਤੀ ਮੌਕੇ ਪ੍ਰੰਬਧਕ ਕਮੇਟੀ ਵਲੋਂ ਇਸ ਉਸਤਵ ਵਿੱਚ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਅਤੇ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ.

ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬੋਰਗੋ ਹੇਰਮਾਦਾ ਵਿਖੇ ਸੱਜਿਆ ਨਗਰ ਕੀਰਤਨ

ਅਪ੍ਰੀਲੀਆ ਵਿਖੇ ਮਨਾਇਆ ਗਿਆ ਤਿੰਨ ਰੋਜ਼ਾ ਕਾਰਨੇਵਾਲੇ ਤਿਉਹਾਰ