in

ਅਪਰੀਲੀਆ ਦੇ ਨੌਜਵਾਨ ਕਾਮਿਆਂ ਨੇ ਕੀਤਾ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸ ਬਿੱਲਾ ਦਾ ਵਿਰੋਧ ਵਿਦੇਸ਼ਾਂ ਦੀ ਧਰਤੀ ਤੇ ਲਗਾਤਾਰ ਵੱਧਦਾ ਜਾ ਰਿਹਾ ਹੈ, ਕਿਉਂਕਿ ਭਾਰਤ ਸਰਕਾਰ ਦੇ ਵਿਰੁੱਧ ਪੰਜਾਬ ਸਮੇਤ ਹੋ ਰਾਜਾਂ ਦੇ ਕਿਸਾਨਾਂ ਅਤੇ ਹੋਰ ਵਰਗਾ ਦੇ ਲੋਕਾਂ ਵਲੋਂ ਦਿੱਲੀ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ. ਇਸ ਅੰਦੋਲਨ ਦੀਆਂ ਗੂੰਜਾਂ ਜਿਥੇ ਭਾਰਤ ਵਿੱਚ ਸੁਣ ਰਹੀਆ ਹਨ, ਇਸ ਦੇ ਨਾਲ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਵਿੱਚ ਵੀ ਗੂੰਜ ਰਹੀਆਂ ਹਨ. ਵੱਖ-ਵੱਖ ਦੇਸ਼ਾਂ ਦੇ ਵਿੱਚ ਵਸਦੇ ਪਰਵਾਸੀ ਭਾਰਤੀਆਂ ਵਲੋਂ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ ਹੈ.
ਇਟਲੀ ਵਿੱਚ ਵੀ ਆਏ ਦਿਨ ਪ੍ਰਵਾਸੀ ਭਾਰਤੀਆਂ ਵਲੋਂ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਲਾ ਕੇ ਅੰਦੋਲਨ ਕੀਤੇ ਜਾ ਰਹੇ ਹਨ. ਇਸੇ ਤਹਿਤ ਹੀ ਇਟਲੀ ਦੇ ਸੂਬਾ ਲਾਸੀਓ ਅਤੇ ਜ਼ਿਲ੍ਹਾ ਲਤੀਨਾ ਦੇ ਸ਼ਹਿਰ ਅਪਰੀਲੀਆ ਵਿਖੇ “ਆਕੂਆ ਸਪੋਨੇ” ਡਿਸਟੀਬਿਉਟਰ ਕੰਪਨੀ ਵਿੱਚ ਕੰਮ ਕਰ ਰਹੇ ਪੰਜਾਬੀ ਨੌਜਵਾਨਾਂ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਗਿਆ ਹੈ. ਪ੍ਰੈਸ ਨਾਲ ਗੱਲਬਾਤ ਕਰਦਿਆਂ ਪੰਜਾਬੀ ਨੌਜਵਾਨਾਂ ਨੇ ਆਖਿਆ ਕਿ, ਇਹ ਖੇਤੀ ਆਰਡੀਨੈਂਸ ਬਿੱਲ ਬਿਲਕੁਲ ਗਲਤ ਬਣਾਏ ਗਏ ਹਨ. ਜਿਸ ਕਰਕੇ ਅੱਜ ਦੇਸ਼ ਦੇ ਕਿਸਾਨਾਂ ਨੂੰ ਸੜਕਾਂ ਉਤੇ ਦਿਨ ਰਾਤਾਂ ਗੁਜਾਰਨੀਆ ਪੈ ਰਹੀਆ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ. ਉਨ੍ਹਾਂ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਹ ਖੇਤੀ ਬਿੱਲਾ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾ ਦੇਸ਼ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਇਸ ਮੌਕੇ ਸੁਵਾਸ਼ ਸ਼ਰਮਾ, ਸੁਰਿੰਦਰ ਕੁਮਾਰ, ਜਤਿੰਦਰ ਸਿੰਘ,ਅਜੇ ਕੁਮਾਰ, ਗੁਰਸ਼ਰਨ ਸਿੰਘ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਜਗਤਾਰ ਹੰਸਰਾ ਆਦਿ ਹਾਜ਼ਰ ਸਨ.

ਪਾਕਿ : 12 ਸਾਲਾ ਲੜਕੀ ਦਾ ਜਬਰੀ ਧਰਮ ਪਵਿਰਤਨ ਕਰ ਕੇ 40 ਸਾਲਾ ਵਿਅਕਤੀ ਨੇ ਸ਼ਾਦੀ ਕਰਵਾਈ

ਕਿਸਾਨ ਮਜਦੂਰ ਏਕਤਾ ਦੇ ਨਾਹਰਿਆ ਨਾਲ ਗੂੰਜਿਆ ਇਟਲੀ