in

ਅਪ੍ਰੀਲੀਆ ਵਿਖੇ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਅਤੇ ਬਾਬਾ ਜੀਵਨ ਸਿੰਘ ਜੀ ਦਾ ਪ੍ਰਗਟ ਦਿਵਸ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਅਪ੍ਰੀਲੀਆ ‘ਚ ਪੈਂਦੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸੰਗਤਾਂ ਅਤੇ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਅਤੇ ਬਾਬਾ ਜੀਵਨ ਸਿੰਘ ਦਾ ਪ੍ਰਗਟ ਦਿਹਾੜਾ ਮਨਾਇਆ ਗਿਆ. ਇਨ੍ਹਾਂ ਸਮਾਗਮਾਂ ਦੇ ਸੰਬੰਧ ਵਿੱਚ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਅਤੇ ਐਤਵਾਰ ਨੂੰ ਭੋਗ ਪਾਏ ਗਏ. ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆਂ ਗਿਆ.
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰੰਬਧਕਾਂ ਆਗੂਆਂ ਅਤੇ ਗੁਰੂ ਘਰ ਵਿਖੇ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ. ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਲਾਤੀਨਾ : ਪੁੱਤਰ ਦੇ ਜਨਮ ਦੀ ਪਾਰਟੀ ਮਨਾ ਰਹੇ ਪਿਤਾ ਦੀ ਝਗੜੇ ‘ਚ ਹੋਈ ਮੌਤ ਲੜਾਈ ‘ਚ ਕਈ ਜਖਮੀ

ਹਰੀ ਓਮ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧੂਮ ਧਾਮ ਨਾਲ ਮਨਾਇਆ