in

ਅਪ੍ਰੀਲੀਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ

ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਕਰਵਾਏ ਗਏ ਗੁਰਬਾਣੀ ਕੀਰਤਨ ਮੁਕਾਬਲੇ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਸ਼ਹਿਰ ਅਪ੍ਰੀਲੀਆ (ਲਾਤੀਨਾ) ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਦਸ਼ਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ.
ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਮੁਕਤਸਰ ਸਾਹਿਬ ਦੀ ਧਰਤੀ ਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਚਾਲੀ ਮੁਕਤਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਗਏ. ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ.
ਇਸ ਮੌਕੇ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰਬਾਣੀ ਦੇ ਮੁਕਾਬਲੇ ਵੀ ਕਰਵਾਏ ਗਏ. ਪ੍ਰੰਬਧਕਾਂ ਨੇ ਦੱਸਿਆ ਕਿ, ਇਸ ਸਮਾਗਮ ਵਿੱਚ ਬੱਚਿਆਂ ਨੂੰ ਗੁਰਬਾਣੀ ਵੱਲ ਆਕਰਸ਼ਿਤ ਕਰਨ ਲਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਸੀ, ਜਿਸ ਵਿੱਚ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ. ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਸੇਵਾਵਾਂ ਕਰਨ ਵਾਲੀਆ ਸੰਗਤਾਂ ਅਤੇ ਸੇਵਾਦਾਰਾਂ ਨੂੰ ਸਿਰਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ. ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

l’Assegno unico per i figli ਲਈ ਅਰਜ਼ੀ ਦੇਣੀ ਸੰਭਵ

ਦੇਕਰੇਤੋ ਫਲੂਸੀ 2021: ਕਲਿੱਕ ਡੇਅ ਦੀ ਉਡੀਕ ਕਰਦੇ ਹੋਏ ਅਰਜ਼ੀ ਤਿਆਰ ਕਰਨਾ ਸੰਭਵ