in

ਅਪ੍ਰੀਲੀਆ ਵਿਖੇ 31 ਅਕਤੂਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਅਤੇ ਬਾਬਾ ਜੀਵਨ ਸਿੰਘ ਜੀ ਦਾ ਪ੍ਰਗਟ ਦਿਵਸ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਮਹਾਰਾਜ ਜੀ ਅਤੇ ਬਾਬਾ ਜੀਵਨ ਸਿੰਘ ਦਾ ਪ੍ਰਗਟ ਦਿਵਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 29 ਅਕਤੂਬਰ ਦਿਨ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 31 ਅਕਤੂਬਰ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ. ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਤੋਂ ਸੰਗਤਾਂ ਹਮੇਸ਼ਾਂ ਸੁਚੇਤ ਰਹਿਣ – ਭਾਈ ਮਨਦੀਪ ਸਿੰਘ

ਪੰਜਾਬ ਦੇ ਨਿਹੰਗ ਸਿੰਘਾਂ ਦੀ ਹਮਾਇਤ ਲਈ ਨਿੱਤਰਿਆ ਇਟਲੀ ਦਾ ਸਿੱਖ ਭਾਈਚਾਰਾ