in

ਅਪ੍ਰੀਲੀਆ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਜਿੱਥੇ ਇਸ ਮਹੀਨੇ ਦੁਨੀਆ ਭਰ ਵਿੱਚ ਸੰਗਤਾਂ ਵਲੋਂ ਅਦਬ ਸਤਿਕਾਰ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਇਟਲੀ ਦੇ ਜਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।


ਇਸ ਮੌਕੇ ਨਗਰ ਕੀਰਤਨ ਦੀ ਆਰੰਭਤਾ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਲੰਘਦਾ ਹੋਇਆ ਵੀਆ ਪੈਤਰੋਂ ਮਸਕਾਨੀ 103 ਇੰਨਟੈਲੀਜੈਟ ਮਾਰਕੀਟ ਦੇ ਪਿੱਛੇ ਸਥਿਤ ਪਾਰਕਿੰਗ ਵਾਲੀ ਜਗ੍ਹਾ ਤੇ ਨਗਰ ਕੀਰਤਨ ਦਾ ਪੜਾਅ ਕੀਤਾ ਗਿਆ ਤੇ ਇਸ ਜਗ੍ਹਾ ਤੇ ਪੰਥ ਦੇ ਪ੍ਰਸਿੱਧ ਰਾਗੀ ਸਿੰਘਾਂ, ਕੀਰਤਨੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋ ਜਾਣੂੰ ਕਰਵਾਇਆ ਗਿਆ।


ਇਸ ਮੌਕੇ ਮਿਸਲ ਮੀਰੀ ਪੀਰੀ ਬੁੱਢਾ ਦਲ ਰੋਮ ਵਲੋਂ ਗਤਕੇ ਦੇ ਹੈਰਤਮਈ ਜੌਹਰ ਦਿਖਾਈ ਗਏ ਅਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ. ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੇ ਸਮੂਹ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ, ਇਟਾਲੀਅਨ ਪ੍ਰਸ਼ਾਸਨ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੀ ਸਮਾਪਤੀ ਮੁੜ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ।

ਸਿੱਖ ਸੰਗਤਾਂ ਇਟਾਲੀਅਨ ਲੋਕਾਂ ਨੂੰ ਵੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਇਆ ਕਰਨ – ਅੰਮ੍ਰਿਤਪਾਲ ਸਿੰਘ ਬਿੱਲਾ

Name Change / Cambio di Nome