in

ਅਪ੍ਰੀਲੀਆ : ਸੰਤ ਬਾਬਾ ਪ੍ਰੇਮ ਸਿੰਘ ਨੂੰ ਸਮਰਪਿਤ ਸਮਾਗਮ 6 ਜੂਨ ਨੂੰ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ)” ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71 ਵੀ ਸਲਾਨਾ ਬਰਸੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਟਲੀ ਦੇ ਲਾਸੀਓ ਸੂਬੇ ਅਧੀਨ ਪੈਂਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 6 ਜੂਨ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਭਾਵਨਾਵਾਂ ਨਾਲ ਮਨਾਇਆ ਜਾਵੇਗਾ,ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 4 ਜੂਨ ਦਿਨ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਅਤੇ ਉਨ੍ਹਾਂ ਦੇ  ਸੰਪੂਰਨਤਾ ਨਾਲ ਭੋਗ  6 ਜੂਨ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਇਤਿਹਾਸ ਅਤੇ ਗੁਰਬਾਣੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਪ੍ਰੰਬਧਕਾਂ ਵਲੋਂ ਦੱਸਿਆ ਗਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਹ ਧਾਰਮਿਕ ਸਮਾਗਮ ਪ੍ਰਸ਼ਾਸਨ ਵੱਲੋਂ ਦਿੱਤੀਆ ਗਈਆਂ ਹਿਦਾਇਤਾਂ ਅਨੁਸਾਰ ਹੀ ਮਨਾਇਆ ਜਾਵੇਗਾ,ਸੋ ਸੰਗਤਾਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਵੱਲੋਂ ਦਿੱਤੀਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਮਾਸਕ ਪਹਿਣਨਾ ਅਤੀ ਜ਼ਰੂਰੀ ਹੋਵੇਗਾ,ਤਾ ਜ਼ੋ ਪ੍ਰਸ਼ਾਸਨ ਵੱਲੋਂ ਦਿੱਤੀਆ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕੇ।

ਗੀਤਾਂ ਵਿੱਚ ਵੀ ਹੋਣ ਲੱਗੇ ਇਟਲੀ ਦੀ ਖੂਬਸੂਰਤੀ ਦੇ ਚਰਚੇ

ਸੰਸਾਰ ਭਰ ਵਿੱਚ ਖਾਲਸਾ 1699 ਦੇ ਬ੍ਰਾਡ ਹੇਠ ਬਣੀਆਂ ਘੜੀਆਂ ਨੇ ਮਚਾਈ ਧੂਮ