in

‘ਆਸ ਦੀ ਕਿਰਨ’ ਅਤੇ ਭਾਰਤੀ ਭਾਈਚਾਰੇ ਵੱਲੋਂ 2 ਨੌਜਵਾਨਾਂ ਦਾ ਕੀਤਾ ਗਿਆ ਅੰਤਿਮ ਸੰਸਕਾਰ

ਤਲਵਿੰਦਰ ਸਿੰਘ, ਸੁਖਵਿੰਦਰ ਸਿੰਘ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) ਭਾਰਤੀ ਨੌਜਵਾਨ ਸੁਨਿਹਰੇ ਭਵਿੱਖ ਲਈ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਦੀ ਧਰਤੀ ਵੱਲ ਰੁੱਖ ਕਰਦੇ ਹਨ ,ਪਰ ਕਈ ਨੌਜਵਾਨ ਨੂੰ ਵਿਦੇਸ਼ਾਂ ਦੀ ਧਰਤੀ ਉੱਤੇ ਆ ਕੇ ਵੀ ਕਿਸਮਤ ਦਾ ਸਾਥ ਨਹੀਂ ਮਿਲਦਾ ਜਿਸ ਦਾ ਵਜ੍ਹਾਂ ਕਰਕੇ ਉਨ੍ਹਾਂ ਨੂੰ ਦੁੱਖਾ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਵਿਦੇਸ਼ਾਂ ਵਿੱਚ ਹੱਢ ਭੰਨਵੀ ਮਿਹਨਤ ਕਰਕੇ ਹੀ ਗੁਜ਼ਾਰਾ ਕਰਨਾ ਪੈਂਦਾ ਹੈ, ਵਿਦੇਸ਼ਾਂ ਦੀ ਧਰਤੀ ਉੱਤੇ ਬਹੁਤ ਸਾਰੇ ਕਾਮਯਾਬ ਹੋ ਜਾਂਦੇ ਹਨ ਪਰ ਕੲੀਆਂ ਦੇ ਆਪਣੇ ਸੁਨਿਹਰੀ ਭਵਿੱਖ ਲਈ ਵੇਖੇ ਸੁਪਨੇ ਅਧੂਰੇ ਰਹਿ ਜਾਂਦੇ ਹਨ ਅਜਿਹਾਂ ਹੀ ਇਟਲੀ ਵਿੱਚ ਬੀਤੇ ਮਹੀਨਿਆਂ ਵਿੱਚ 2 ਵੱਖ-ਵੱਖ ਨੌਜਵਾਨ ਜੋ ਆਪਣੀ ਸੰਸਰਿਕ ਯਾਤਰਾ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ਪਰ ਕੋਰੋਨਾ ਵਾਇਰਸ ਦੇ ਕਾਰਨ ਉਨ੍ਹਾਂ ਦੀਆ ਮ੍ਰਿਤਕ ਦੇਹਾਂ ਨੂੰ ਭਾਰਤ ਨਹੀਂ ਭੇਜਿਆ ਜਾ ਸਕਿਆ, ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਸੰਸਕਾਰ ਬੀਤੇ ਦਿਨੀਂ ਇਟਲੀ ਦੀ ਸਮਾਜ ਸੇਵੀ ਸੰਸਥਾ ਆਸ ਦੀ ਕਿਰਨ ਅਤੇ ਸਮੂਹ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕੀਤਾ ਗਿਆ ਹੈ,ਇਸ ਸੰਬੰਧੀ ਸੰਸਥਾ ਦੇ ਮੈਂਬਰਾਂ ਵੱਲੋਂ ਪ੍ਰੈੱਸ ਨੂੰ  ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਕਿ ਬੀਤੇ ਦਿਨੀਂ ਸੰਸਥਾ ਵਲੋਂ ਸਮੂਹ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ ਦਾ ਸੰਸਕਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਤਲਵਿੰਦਰ ਸਿੰਘ ਦੀ ਮੌਤ 28 ਦਸੰਬਰ 2020 ਨੂੰ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਲਵੀਨੀਓ ਵਿਖੇ ਦਿਲ ਦੀ ਧੜਕਣ ਰੁਕ ਜਾਣ ਕਰਕੇ ਅਤੇ ਸੁਖਵਿੰਦਰ ਸਿੰਘ ਦੀ ਮੌਤ 19 ਦਸੰਬਰ 2020 ਨੂੰ ਇਟਲੀ ਦੇ ਸ਼ਹਿਰ ਵਿਤੇਰਬੋ ਵਿਖੇ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਜਾਣ ਕਰਕੇ ਹੋ ਗਈ ਸੀ , ਉਨ੍ਹਾਂ ਦੱਸਿਆ ਕਿ ਮ੍ਰਿਤਕ ਤਲਵਿੰਦਰ ਸਿੰਘ ਜੋ ਕਿ ਪੰਜਾਬ ਦੇ ਜ਼ਿਲ੍ਹਾ ਰੋਪੜ ਅਤੇ ਤਹਿਸੀਲ ਮੋਹਾਲੀ ਦੇ ਪਿੰਡ ਖੇਹੜੀ ਦਾ ਰਹਿਣ ਵਾਲਾ ਸੀ ਅਤੇ ਸੁਖਵਿੰਦਰ ਸਿੰਘ ਜੋ ਕਿ ਪੰਜਾਬ ਦੇ ਜ਼ਿਲ੍ਹਾ ਅਤੇ ਤਹਿਸੀਲ ਗੁਰਦਾਸਪੁਰ ਦੇ ਪਿੰਡ ਬੁੱਲੇ ਚੱਕ ਦਾ ਰਹਿਣ ਵਾਲਾ ਸੀ ਅਤੇ ਇਹ ਦੋਵੇਂ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਇਟਲੀ ਵਿੱਚ ਰਹਿ ਰਹੇ ਸਨ,ਇਨ੍ਹਾਂ ਦੋਵਾਂ ਵੀਰਾਂ ਦੀ ਅੰਤਿਮ ਰਸਮਾਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਆਸ ਦੀ ਕਿਰਨ ਸੰਸਥਾ ਵਲੋਂ ਨਿਭਾਈਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵੀਰਾਂ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਕਿ ਆਖਰੀ ਪਲਾਂ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਨਹੀਂ ਦੇਖ ਸਕਣਗੇ,ਆਸ ਦੀ ਕਿਰਨ ਸੰਸਥਾ ਦੇ ਸਮੂਹ ਸੇਵਾਦਾਰਾਂ ਵਲੋਂ ਇਨ੍ਹਾਂ ਦੋਵਾਂ ਵੀਰਾਂ ਦੀਆਂ ਵਿਛੜੀਆਂ ਰੂਹਾਂ ਦੇ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ ਕਿ ਵਾਹਿਗੁਰੂ ਇਨ੍ਹਾਂ ਦੋਵਾਂ ਵੀਰਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਟਲੀ : ਫਾਈਜ਼ਰ ਵੱਲੋਂ ਵੈਕਸੀਨੇਸ਼ਨ ਸਪਲਾਈ ਤੇ ਰੋਕ

ਇਟਲੀ ਵਿਚ ਕੋਵਿਡ -19 ਟੀਕਾ ਕਿਵੇਂ ਅਤੇ ਕਦੋਂ ਪ੍ਰਾਪਤ ਹੋ ਸਕਦਾ ਹੈ?