in

ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਜੁੱਗੋ ਜੁੱਗ ਅਟੱਲ ਦਸਾ ਗੁਰੂਆਂ ਦੀ ਜਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਜਿੱਥੇ ਦੁਨੀਆਂ ਭਰ ਵਿੱਚ ਵਸਦੀਆਂ ਸਮੂਹ ਨਾਨਕ ਲੇਵਾ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਇਟਲੀ ਦੇ ਸੂਬਾ ਲਾਸੀਓ ਅਤੇ ਰਾਜਧਾਨੀ ਰੋਮ ਦੇ ਸ਼ਹਿਰ ਲਵੀਨੀਓ (ਆਸੀਂਓ) ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ, ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਬਹੁਤ ਹੀ ਉਤਸ਼ਾਹ, ਸ਼ਰਧਾ, ਭਾਵਨਾ ਅਤੇ ਖੁਸ਼ੀ ਨਾਲ ਮਨਾਇਆ ਗਿਆ.
ਇਸ ਸੰਬੰਧੀ ਦੋਵਾਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਹੋਏ ਸ੍ਰੀ ਆਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਭਾਈ ਦਲਵੀਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਅਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵਿਖੇ ਭਾਈ ਪਰਮਜੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਸਾਹਿਬ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਘੀ ਗੋਦ ਦਾ ਆਨੰਦ ਮਾਣਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਵਿਖੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ. ਪ੍ਰੰਬਧਕਾਂ ਵਲੋਂ ਇਨ੍ਹਾਂ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਂਟ ਕੀਤੇ ਗਏ. ਸਮਾਗਮ ਦੀ ਸਮਾਪਤੀ ਮੌਕੇ ਦੋਵਾਂ ਗੁਰਦੁਆਰਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ ਗਿਆ।

ਬਲਜੀਤ ਸਿੰਘ ਲਾਲੀ ਬਣੇ ਇਟਲੀ ਦੀ ਨੈਸ਼ਨਲ ਕ੍ਰਿਕਟ ਟੀਮ ਦਾ ਕੈਪਟਨ

ਬੋਰਗੋ ਸਨਜਾਕਮੋ ਵਿਖੇ 14 ਤੋਂ 16 ਅਕਤੂਬਰ ਅਤੇ ਲੋਨੀਗੋ ਵਿਖੇ 18 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾਣਗੇ