in

ਇਟਲੀ : ਨੌਜਵਾਨਾਂ ਵੱਲੋਂ ਕਿਸਾਨ ਸੰਘਰਸ਼ ਨੂੰ ਹਰ ਤਰ੍ਹਾਂ ਦੀ ਮਦਦ ਦਾ ਐਲਾਨ

ਬੈਰਗਾਮੋ (ਇਟਲੀ) 30 ਨਵੰਬਰ (ਸਾਬੀ ਚੀਨੀਆਂ) – ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਆਰੰਭ ਕੀਤੇ ਸੰਘਰਸ਼ ਨੂੰ ਦੇਸ਼ ਵਿਦੇਸ਼ ਵਿਚੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਵੱਲੋਂ ਸੰਘਰਸ਼ ਨਾਲ ਜੁੜ੍ਹੀ ਹਰ ਖ਼ਬਰ ‘ਤੇ ਨਿਗ੍ਹਾ ਰੱਖੀ ਹੋਈ ਹੈ। ਇਟਲੀ ਦੇ ਜਿਲ੍ਹਾ ਬੈਰਗਾਮੋ ਦੇ ਨੌਜਵਾਨਾਂ ਨੇ ਇਸ ਅੰਦੋਲਨ ਨੂੰ ਪੂਰਾ ਸਮਰਥਨ ਦਿੰਦੇ ਹੋਏ ਆਖਿਆ ਕਿ, ਉਹ ਵਿਦੇਸ਼ਾਂ ਵਿਚ ਬੈਠੇ ਹੋਣ ਕਾਰਨ ਬੇਸ਼ਕ ਆਪਣੇ ਬਜੁਰਗਾਂ ਅਤੇ ਭਰਾਵਾਂ ਦੇ ਨਾਲ ਦਿੱਲੀ ਨਹੀ ਜਾ ਸਕੇ, ਪਰ ਸਰਕਾਰੀ ਧੱਕੇਸ਼ਾਹੀ ਖਿਲਾਫ ਉਹ ਆਪਣੇ ਕਿਸਾਨ ਭਰਾਵਾਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਤਿਆਰ ਬੈਠੇ ਹਨ।
ਇਸ ਮੌਕੇ ਮੌਜੂਦ ਨੌਜਵਾਨਾਂ ਨੇ ਕਿਹਾ ਕਿ, ਕਿਸਾਨੀ ਸੰਘਰਸ਼ ਵਿਚ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਆਪਣੇ ਪੰਜਾਬੀ ਭਰਾਵਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਮੋਢੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹਨ।
ਦੱਸਣਯੋਗ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਇਸ ਸੰਘਰਸ਼ ਵਿਚ ਸ਼ਹੀਦ ਹੋਏ ਦੋਵੇਂ ਪੰਜਾਬੀਆਂ ਦੀ ਆਰਥਿਕ ਮਦਦ ਕਰਨ ਦਾ ਬੀੜਾ ਵੀ ਚੁੱਕਿਆ ਗਿਆ ਹੈ।

ਇਟਲੀ : ਗੁਰੂ ਘਰਾਂ ਵਿੱਚ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇ – ਧਾਲੀਵਾਲ, ਜ਼ੀਰਾ

ਇਟਲੀ ਦੀ ਸਮਾਜ ਸੇਵੀ ਸੰਸਥਾ ‘ਆਸ ਦੀ ਕਿਰਨ’ ਨੇ ਕੀਤਾ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ