ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਫੈਲੀ ਹੋਈ ਨੂੰ ਲਗਭਗ ਦੋ ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ. ਇਸ ਵਾਇਰਸ ਦੇ ਕਾਰਨ ਪੂਰੀ ਦੁਨੀਆ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ. ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਲੋਂ ਇਸ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਅਤੇ ਜਾਨੀ ਨੁਕਸਾਨ ਨੂੰ ਰੋਕਣ ਲਈ ਐਂਟੀ ਕੋਂਵਿਡ ਵੈਕਸੀਨ ਵੀ ਤਿਆਰ ਕੀਤੀਆਂ ਗਈਆਂ ਅਤੇ ਵੱਖ ਵੱਖ ਸਮੇਂ ਦੌਰਾਨ ਲੋਕਾਂ ਨੂੰ ਐਂਟੀ ਕੋਂਵਿਡ ਵੈਕਸੀਨਾਂ ਦੀਆਂ ਖੁਰਾਕਾਂ ਵੀ ਦਿੱਤੀਆਂ,ਤਾਂ ਜ਼ੋ ਇਸ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ.
ਇਟਲੀ ਵਿੱਚ ਬੀਤੇ ਸਾਲ ਦਸੰਬਰ ਵਿੱਚ ਐਂਟੀ ਕੋਂਵਿਡ ਵੈਕਸੀਨ ਦੀਆਂ ਖੁਰਾਕਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਜਿਨ੍ਹਾਂ ਵਿੱਚ ਪਹਿਲੀ ਅਤੇ ਦੂਜੀ ਖ਼ੁਰਾਕ ਅਤੇ ਤੀਜੀ ਖੁਰਾਕ ਸ਼ਾਮਲ ਕੀਤੀ ਗਈ ਸੀ. ਬੀਤੇ ਦਿਨੀਂ ਇਟਲੀ ਸਰਕਾਰ ਦੇ ਸਿਹਤ ਵਿਭਾਗ ਵਲੋਂ ਵਧੇਰੀ ਉਮਰ ਦੇ ਲੋਕਾਂ ਲਈ ਚੌਥੀ ਖੁਰਾਕ ਐਲਾਨ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਬੀਤੇ ਦਿਨ ਮੰਗਲਵਾਰ ਸ਼ਾਮ ਨੂੰ ਇਟਲੀ ਦੇ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਆਂਕੜਿਆਂ ਮੁਤਾਬਕ 120.683 ਨਵੇਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜ਼ੋ ਕਿ ਇਸੇ ਸਾਲ ਦੇ ਮਾਰਚ ਮਹੀਨੇ ਤੋਂ ਵੀ ਉੱਪਰ ਦੱਸੀ ਜਾ ਰਹੀ ਹੈ.
ਸਿਹਤ ਵਿਭਾਗ ਵਲੋਂ ਨਵੇਂ ਆਂਕੜਿਆਂ ਤੇ ਚਿੰਤਾਂ ਜਤਾਈ ਹੈ ਅਤੇ ਮੰਗਲਵਾਰ ਨੂੰ 176 ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆ ਪਾਈਆਂ। ਇਟਲੀ ਵਿੱਚ ਹੁਣ ਤੱਕ ਕੁੱਲ 170.213 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਦੱਸਣਯੋਗ ਹੈ ਕਿ ਨਵੇਂ ਕੇਸਾਂ ਹੋ ਰਹੇ ਵਾਧੇ ਨੂੰ ਦੇਖਦਿਆਂ ਹੋਇਆਂ ਇਟਲੀ ਵਿੱਚ ਫਿਰ ਤੋਂ ਪਬਲਿਕ ਥਾਵਾਂ ਤੇ ਮਾਸਕ ਪਹਿਨਣਾ ਜਰੂਰੀ ਹੋ ਰਿਹਾ ਹੈ. ਪਹਿਲਾਂ ਬੀਤੇ ਸਮੇਂ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਨਹੀਂ ਸੀ, ਪਰ ਹੁਣ ਇੱਕ ਵਾਰ ਫਿਰ ਤੋਂ ਮਾਸਕ ਪਹਿਨਣਾ ਜ਼ਰੂਰੀ ਹੋ ਰਿਹਾ ਹੈ.