ਸਿੱਖ ਭਾਈਚਾਰੇ ਨੇ ਏਅਰ ਇੰਡੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ

ਏਅਰ ਇੰਡੀਆ ਵੱਲੋਂ ਇਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਆਪਣੇ ਜਹਾਜ਼ਾਂ ਉੱਤੇ ‘ੴ’ ਦਾ ਚਿੰਨ੍ਹ ਲਿਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਈ ਸਪੈਸ਼ਲ ਉਡਾਨਾਂ ਵੀ ਸ਼ੁਰੂ ਕੀਤੀਆਂ ਹਨ।ਸਿੱਖ ਭਾਈਚਾਰੇ ਨੇ ਏਅਰ ਇੰਡੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਵਿਸ਼ਵ ਭਰ ਵਿੱਚ ਪਹਿਲੀ ਤੋਂ 12 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।