in

ਕਰਤਾਰਪੁਰ ਦੇ ਦਰਸ਼ਨਾਂ ਨਾਲ ਸੰਗਤ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਭ ਤੋਂ ਬਿਹਤਰ ਤਰੀਕੇ ਨਾਲ ਮਨਾਇਆ – ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ

ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਦੇ ਮੈਂਬਰ
ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਦੇ ਮੈਂਬਰ

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਇਦ ਇਸ ਤੋਂ ਵਧੀਆ ਹੋਰ ਕਿਸੇ ਵੀ ਤਰੀਕੇ ਨਾਲ ਨਹੀਂ ਮਨਾਇਆ ਜਾ ਸਕਦਾ ਸੀ, ਜਿਸ ਤਰ੍ਹਾਂ ਸੰਗਤਾਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਕੋਰੀਡੋਰ ਰਾਹੀਂ ਦਰਸ਼ਨ ਕਰਕੇ ਮਨਾਇਆ। ਇਹ ਵਿਚਾਰ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਨੇ ਸਾਂਝੇ ਤੌਰ ‘ਤੇ ਪੇਸ਼ ਕੀਤੇ।
ਉਨ੍ਹਾਂ ਇਸ ਸਬੰਧੀ ਅੱਗੇ ਬੋਲਦੇ ਹੋਏ ਕਿਹਾ ਕਿ, ਜੇ ਸਤਿਗੁਰੂ ਜੀ ਚਾਹੁਣ ਤਾਂ ਕੁਝ ਵੀ ਅਸੰਭਵ ਨਹੀਂ, ਉਨ੍ਹਾਂ ਨੇ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਦੀ ਦੋਸਤੀ ਰਾਹੀਂ ਇਹ ਕਾਰਜ ਨੇਪਰੇ ਚੜ੍ਹਾਇਆ। ਸਿੱਖ ਕੌਮ ਇਸ ਲਾਂਘੇ ਨੂੰ ਖੋਲ੍ਹਣ ਲਈ ਇਮਰਾਨ ਖਾਨ ਦੀ ਸਦਾ ਰਿਣੀ ਰਹੇਗੀ, ਉਸਤੋਂ ਵੀ ਅੱਗੇ ਵੱਧਦੇ ਹੋਏ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ ਸਿੱਕੇ ਅਤੇ ਡਾਕ ਟਿਕਟ ਵੀ ਪਾਕਿਸਤਾਨ ਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ। ਜਿਸ ਰਾਹੀਂ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣੀ ਅਕੀਦਤ ਦੇ ਫੁੱਲ ਭੇਂਟ ਕੀਤੇ।
ਭਾਰਤ ਸਰਕਾਰ ਵੱਲੋਂ ਏਅਰ ਇੰਡੀਆ ਦੇ ਇੰਗਲੈਂਡ ਨੂੰ ਜਾਣ ਵਾਲੇ ਜਹਾਜ਼ ਦੀ ਪੂਛ ‘ਤੇ ੴ ਲਿਖ ਕੇ ਹੀ ਸਾਰ ਦਿੱਤਾ ਗਿਆ।
ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪ੍ਰਮਾਤਮਾ ਅੱਗੇ ਬੇਨਤੀ ਕਰਦੇ ਕਿਹਾ ਕਿ, ਗੁਰੂ ਜੀ ਸਾਨੂੰ ਸਭ ਨੂੰ ਸੁਮੱਤ ਬਖ਼ਸ਼ਣ, ਆਉ ਆਪਾਂ ਸਭ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਚੱਲਣ ਦਾ ਯਤਨ ਕਰੀਏ।

ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ

ਵੈਨਿਸ : ਪਾਣੀ ਦਾ ਸਤ੍ਹਰ ਵਧਿਆ, ਸ਼ਹਿਰ ਸੰਕਟ ਦੀ ਸਥਿਤੀ ਵਿੱਚ