in

ਕਰੇਮੋਨਾ ਵਿਖੇ ਸ਼ਰਧਾ ਨਾਲ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਦੀ ਬਰਸੀ

ਕਰੋਮੋਨਾ (ਇਟਲੀ) (ਕੈਂਥ) – ਮਹਾਨ ਤਪੱਸਵੀ, ਵਿਦਿਆ ਦੇ ਦਾਨੀ, ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਸੰਤ ਮਹਾਂਪੁਰਸ਼ ਇਸ ਸੰਸਾਰ ਵਿੱਚ ਲੋਕਾਈ ਦੇ ਭਲੇ ਹਿੱਤ ਆਉਂਦੇ ਹਨ ਅਤੇ ਆਪਣੀ ਸੰਸਾਰਿਕ ਯਾਤਰਾ ਦੌਰਾਨ ਉਹ ਮਾਨਵਤਾ ਦੀ ਭਲਾਈ ਲਈ ਅਜਿਹੇ ਕਾਰਜ ਕਰ ਜਾਂਦੇ ਹਨ। ਜਿਹਨਾਂ ਲਈ ਦੁਨੀਆਂ ਉਹਨਾਂ ਨੂੰ ਹਮੇਸ਼ਾ ਯਾਦ ਕਰਦੀ ਹੈ। ਬੀਤੇ ਦਿਨੀਂ ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੌਰੇ ਦੀ ਪਿਚਨਾਰਦੀ ਕਰੇਮੋਨਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਅਥਾਹ ਸ਼ਰਧਾ ਅਤੇ ਪ੍ਰੇਮ ਸਹਿਤ ਮਨਾਈ ਗਈ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ, ਸ਼ੁੱਕਰਵਾਰ ਸਵੇਰ ਤੋਂ ਪ੍ਰਾਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਐਤਵਾਰ ਸਵੇਰ ਵੇਲੇ ਪਾਏ ਗਏ। ਉਪਰੰਤ ਭਾਰੀ ਦੀਵਾਨ ਸਜਿਆ ਜਿਸ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ।
ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਦਿੱਲੀ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਸਭ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਇਟਲੀ ਭਰ ਤੋਂ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਹਾਜ਼ਰੀ ਭਰੀ‌। ਜਿਨਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜੀਓ ਆਇਆ ਆਖਦਿਆਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਬੈਰਗਾਮੋ ਆਲਤਾ ਵਿੱਚ ਫਾਸਟ-ਫੂਡ ਆਉਟਲੈਟ ਅਤੇ ਸੈਕਸ ਦੁਕਾਨਾਂ ‘ਤੇ ਪਾਬੰਦੀ

Name Change / Cambio di Nome