ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਬੀਤੇ ਦਿਨ ਬਰਮਿੰਘਮ ਦੇ ਸ਼ਹਿਰ ਵੁਲਵਰਹੈਂਪਟਨ ਵਿੱਚ ਮੋਤਾ ਸਿੰਘ ਸਰਾਏ (ਸੰਚਾਲਕ ਯੂਰਪੀ ਪੰਜਾਬੀ ਸਥ ਯੂਕੇ) ਦੀ ਪ੍ਰਧਾਨਗੀ ਵਿੱਚ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਕਹਾਣੀਕਾਰ ਸੁਖਜੀਤ ਦਾ ਅੰਗਰੇਜੀ ਵਿੱਚ ਅਨੁਵਾਦਿਤ ਕਹਾਣੀ ਸੰਗ੍ਰਹਿ ‘ਮੈਂ ਇਨਜੁਆਏ ਕਰਦੀ ਹਾਂ’ ਲੋਕ ਅਰਪਣ ਕੀਤਾ ਗਿਆ। ਇਹ ਸਾਹਿਤਕ ਸਮਾਗਮ ਪ੍ਰਸਿੱਧ ਲੇਖਕ ਤੇ ਅਨੁਵਾਦਕ ਸੁਭਾਸ਼ ਭਾਸਕਰ ਤੇ ਪੇਸ਼ਕਾਰ ਦਲਵੀਰ ਹਲਵਾਰਵੀ ਦੇ ਰੂਬਰੂ ਨੂੰ ਮੁੱਖ ਰੱਖ ਕੇ ਕੀਤਾ ਗਿਆ ਸੀ. ਜਿਸ ਵਿੱਚ ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਾਲ ਬਤੌਰ ਮਹਿਮਾਨ ਸ਼ਾਮਿਲ ਹੋਏ। ਜਿਹਨਾਂ ਨੇ ਕਹਾਣੀਕਾਰ ਸੁਖਜੀਤ ਵੱਲੋਂ ਸਾਹਿਤ ਸਭਾ ਸਮਰਾਲਾ, ਲੋਕ ਵਿਰਾਸਤ ਅਕਾਦਮੀ ਲੁਧਿਆਣਾ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਭੇਜਿਆ ਸੁਨੇਹਾ ਪੜ ਕੇ ਸਭ ਨਾਲ ਸਾਂਝਾ ਕੀਤਾ।
ਬਲਵਿੰਦਰ ਸਿੰਘ ਚਾਹਲ ਨੇ ਸੰਖੇਪ ਵਿੱਚ ਇਸ ਕਹਾਣੀ ਸੰਗ੍ਰਹਿ ਤੇ ਚਾਨਣਾ ਪਾਇਆ। ਉਪਰੋਕਤ ਸਖਸ਼ੀਅਤਾਂ ਤੋਂ ਇਲਾਵਾ ਇਸ ਸਮੇਂ ਜਸਵਿੰਦਰ ਰੱਤੀਆ, ਸ਼ਾਇਰ ਰਜਿੰਦਰਜੀਤ, ਕੁਲਵੰਤ ਸਿੰਘ ਢੇਸੀ, ਸੰਤੋਖ ਹੇਅਰ, ਮਹਿੰਦਰ ਦਿਲਬਰ, ਤਾਰਾ ਸਿੰਘ ਤਾਰਾ, ਚਰਨਜੀਤ ਰਾਇਤ, ਸ਼ਗੁਫਤਾ ਗਿੰਮੀ, ਨਿਰਮਲ ਸਿੰਘ ਕੰਧਾਲਵੀ, ਰਜਿੰਦਰਜੀਤ, ਗੁਰਮੇਲ ਕੌਰ ਸੰਘਾ, ਮਨਜੀਤ ਕਮਲਾ, ਬਲਦੇਵ ਦਿਉਲ, ਉਂਕਾਰਪ੍ਰੀਤ ਸਿੰਘ, ਡਾ ਰਸ਼ਮੀ, ਗੀਤਕਾਰ ਚੰਨ ਜੰਡਿਆਲਵੀ, ਰਵਿੰਦਰ ਸਿੰਘ ਕੁੰਦਰਾ, ਹਰਜਿੰਦਰ ਮੱਲ, ਮਨਮੋਹਨ ਮਹੇੜੂ, ਭੁਪਿੰਦਰ ਸੱਗੂ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਸਮੇਂ ਇੱਕ ਪ੍ਰਭਾਵਸ਼ਾਲੀ ਕਵੀ ਦਰਬਾਰ ਵੀ ਕਰਵਾਇਆ ਗਿਆ.