in

ਕਾਂਪੋਂਵੇਰਦੇ ਵਿਖੇ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਐਂਟੀ ਕੋਂਵਿਡ ਵੈਕਸੀਨ ਕੈਂਪ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜ਼ੋ ਇਸ ਮਹਾਂਮਾਰੀ ਤੋਂ ਨਿਜ਼ਾਤ ਮਿਲ ਸਕੇ. ਇਟਲੀ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਵਿਭਾਗ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਹਰ ਇੱਕ ਤੱਕ ਨੂੰ ਕੋਰੋਨਾ ਐਂਟੀ ਵੈਕਸੀਨ ਲਗਾਈ ਜਾਵੇ। ਇਟਲੀ ਦੇ ਸੂਬਾ ਲਾਸੀਓ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿਹਤ ਵਿਭਾਗ ਵੱਲੋਂ ਖ਼ਾਸ ਤੌਰ ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਵੱਖ-ਵੱਖ ਥਾਵਾਂ ਤੇ ਕੈਪ ਲਗਾ ਕੇ ਵੈਕਸੀਨ ਲਗਾਈ ਜਾ ਚੁੱਕੀ ਹੈ. ਇਸੇ ਲੜੀ ਤਹਿਤ ਸੂਬਾ ਲਾਸੀਓ ਦੇ ਸ਼ਹਿਰ ਅਪ੍ਰੀਲੀਆ ਦੇ ਕਸਬਾ ਕਮਪੋਂਵੇਰਦੇ ਵਿਖੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਿਸ਼ੇਸ਼ ਐਂਟੀ ਕੋਂਵਿਡ ਵੈਕਸੀਨ ਦਾ ਕੈਂਪ ਲਗਾਇਆ ਗਿਆ.
ਇਸ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਤਾਜ ਕਲੱਬ ਦੇ ਮਾਲਕ ਬਲਜਿੰਦਰ ਸਿੰਘ ਬੱਲ ਵਲੋਂ ਦੱਸਿਆ ਗਿਆ ਕਿ, ਲਾਤੀਨਾ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਤਿੰਨ ਰੋਜ਼ਾ ਕੈਂਪ ਵਿੱਚ ਲਗਭਗ ਇੱਕ ਹਜ਼ਾਰ ਤੋਂ ਜ਼ਿਆਦਾ ਭਾਰਤੀ ਭਾਈਚਾਰੇ ਦੇ ਲੋਕਾਂ ਸਮੇਤ ਹੋਰ ਵਰਗ ਦੇ ਲੋਕਾਂ ਨੂੰ ਜੌਨਸਨ ਐਂਡ ਜੌਨਸਨ ਵੈਕਸੀਨ ਲਗਾਈ ਗਈ. ਇਹ ਕੈਂਪ ਬਿਨ੍ਹਾਂ ਰਿਜ਼ਰਵੇਸ਼ਨ ਤੋਂ ਲਗਾਏ ਗਏ, ਕਿਉਂਕਿ ਖ਼ਾਸ ਤੌਰ ਤੇ ਬਿਨ੍ਹਾਂ ਦਸਤਾਵੇਜ਼ ਤੋਂ ਕਾਫੀ ਭਾਰਤੀ ਭਾਈਚਾਰੇ ਦੇ ਬਾਸ਼ਿੰਦੇ ਰਹਿਣ ਬਸੇਰਾ ਕਰ ਰਹੇ ਹਨ, ਉਨ੍ਹਾਂ ਨੂੰ ਵੈਕਸੀਨ ਲਗਵਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਅਪ੍ਰੀਲੀਆ ਨੂੰ ਬੇਨਤੀ ਕੀਤੀ ਗਈ ਸੀ ਕਿ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਖ਼ਾਸ ਤੌਰ ਤੇ ਜੋ ਪੂਰੇ ਦਸਤਾਵੇਜ਼ ਨਾ ਹੋਣ ਕਰਕੇ ਉਨ੍ਹਾਂ ਨੂੰ ਵੈਕਸੀਨ ਲਗਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਸਿਹਤ ਵਿਭਾਗ ਦੀ ਮਿਹਨਤ ਸਦਕਾ ਹੀ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਅਤੇ ਜੋ ਕਿ ਕਾਮਯਾਬ ਸਾਬਤ ਹੋਇਆ ਹੈ, ਬਲਜਿੰਦਰ ਸਿੰਘ ਬੱਲ ਦੇ ਪਰਿਵਾਰਕ ਮੈਂਬਰਾਂ ਵਲੋਂ ਭਾਰਤੀ ਭਾਈਚਾਰੇ ਦੇ ਲੲੀ ਤਿੰਨ ਦਿਨ ਇਸ ਕੈਂਪ ਵਿੱਚ ਨਿਸ਼ਕਾਮ ਸੇਵਾਵਾਂ ਨਿਭਾਈਆਂ ਗਈਆਂ ਹਨ ਅਤੇ ਜਿਨ੍ਹਾਂ ਨੂੰ ਇਟਾਲੀਅਨ ਭਾਸ਼ਾ ਦਾ ਪੂਰਾ ਗਿਆਨ ਨਹੀਂ ਸੀ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਵਿੱਚ ਤਬਦੀਲ ਕਰਕੇ ਇਸ ਵੈਕਸੀਨ ਵਾਰੇ ਨਿੱਜੀ ਜਾਣਕਾਰੀ ਪ੍ਰਦਾਨ ਕਰਨ ਦੀਆਂ ਸੇਵਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਵਲੋਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਤਿ ਸ਼ਹੀਦੀ ਸਮਾਗਮ 1 ਅਗਸਤ ਨੂੰ

ਇਟਲੀ ਨੇ ਟੋਕੀਓ 2020 ਵਿੱਚ ਆਪਣਾ ਪੰਜਵਾਂ ਸੋਨ ਤਮਗਾ ਜਿੱਤਿਆ