ਵਿਚੈਂਸਾ (ਇਟਲੀ) 20 ਜੁਲਾਈ (ਟੇਕ ਚੰਦ ਜਗਤਪੁਰ) – ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਮਹਾਨ ਸਮਾਜ ਸੁਧਾਰਕ, ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 70ਵੀਂ ਸਾਲਾਨਾ ਬਰਸੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਈ ਗਈ। ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਸ਼ਬਦਾਂ ਦਾ ਰਸਭਿੰਨੜਾ ਕੀਰਤਨ ਹੋਇਆ। ਉਪਰੰਤ ਪ੍ਰਸਿੱਧ ਢਾਡੀ ਭਾਈ ਮਨਦੀਪ ਸਿੰਘ ਹੀਰਾਂ ਵਾਲਿਆਂ ਦੇ ਜਥੇ ਦੁਆਰਾ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪ੍ਰੇਰਨਾਮਈ ਜੀਵਨ, ਉਨ੍ਹਾਂ ਦੁਆਰਾ ਕੀਤੇ ਗਏ ਸਮਾਜਿਕ ਭਲਾਈ ਦੇ ਮਹਾਨ ਕਾਰਜਾਂ ਨਾਲ ਸਬੰਧਿਤ ਢਾਡੀ ਵਾਰਾਂ ਰਾਹੀਂ ਪ੍ਰਸੰਗ ਤੇ ਇਤਿਹਾਸ ਸ੍ਰਵਣ ਕਰਵਾਇਆ ਗਿਆ। ਇਸ ਮੌਕੇ ਕਿਆਂਪੋ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਮਿਆਣੀ, ਮੀਤ ਪ੍ਰਧਾਨ ਭਾਈ ਪ੍ਰੇਮ ਸਿੰਘ, ਸੈਕਟਰੀ ਭਾਈ ਬਲਜੀਤ ਸਿੰਘ, ਮੀਤ ਸੈਕਟਰੀ ਭਾਈ ਰਵਿੰਦਰ ਸਿੰਘ, ਖਜਾਨਚੀ ਭਾਈ ਮਨਜੀਤ ਸਿੰਘ, ਭਾਈ ਦਲਜੀਤ ਸਿੰਘ, ਸਤਬੀਰ ਸਿੰਘ, ਕਰਮਜੀਤ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਲਵਲੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜਰ ਸੀ।
ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ
