ਰੋਮ (ਇਟਲੀ) (ਕੈਂਥ, ਜਗਤਪੁਰੀ) – ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੇਵਾ ਕਰ ਰਹੀ ਇਟਲੀ ਦੀ ਸਿਰਮੌਰ ਸੰਸਥਾ ਕੁਲਤੂਰਾ ਸਿੱਖ ਇਟਲੀ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਅੱਠਵੇਂ ਪਾਤਸ਼ਾਹਿ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਲਾਗੋ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ 8ਵੇਂ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਅਤੇ ਇਸ ਤੋਂ ਉੱਪਰ ਉਮਰ ਦੇ ਬੱਚਿਆਂ ਨੇ ਭਾਗ ਲਿਆ। ਇਸਦਾ ਪਾਠਕ੍ਰਮ ‘ਸੰਸਥਾ ਕਲਤੂਰਾ ਸਿੱਖ’ ਦੀ ਵੈੱਬਸਾਈਟ ‘ਤੇ ਉਪਲੱਬਧ ਕਰਵਾਇਆ ਗਿਆ।
ਇਹ ਮੁਕਾਬਲੇ ਚਾਰ ਵੱਖ ਵੱਖ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਇਨਾਂ ਮੁਕਾਬਿਲਆਂ ਵਿੱਚ ਬੱਚਿਆਂ ਨੇ ਹਿੱਸਾ ਲਿਆ। ਜਿਸ ਵਿੱਚ ਗਰੁੱਪ ਏ ਵਿਚ 5 ਤੋਂ 8 ਸਾਲ ਦੇ ਬੱਚਿਆਂ ਦੇ ਮੁਕਾਬਲਿਆਂ ‘ਚ ਹਰਮਨਜੌਤ ਸਿੰਘ ਨੇ ਪਹਿਲਾ, ਜਪਜੀਤ ਕੌਰ ਨੇ ਦੂਸਰਾ ਅਤੇ ਹਰਸੀਰਤ ਕੌਰ – ਗੁਰਮਨ ਕੌਰ ਨੇ ਤੀਸਰਾ ਸਥਾਨ; ਗਰੁੱਪ ਬੀ ਵਿਚ 8 ਤੋਂ 11 ਸਾਲ ਵਿੱਚ ਗੁਰਸਿਮਰਨ ਸਿੰਘ ਨੇ ਪਹਿਲਾ, ਹਰਸ਼ਲੀਨ ਕੌਰ ਨੇ ਦੂਸਰਾ ਅਤੇ ਰਹਿਮਤਪ੍ਰੀਤ ਕੌਰ – ਸਮਰਵੀਰ ਸਿੰਘ ਨੇ ਤੀਸਰਾ ਸਥਾਨ; ਗਰੁੱਪ ਸੀ 11 ਤੋਂ 14 ਸਾਲ ਵਿਚ ਸਹਿਜਪ੍ਰੀਤ ਸਿੰਘ – ਤਰਮਨਪ੍ਰੀਤ ਸਿੰਘ ਨੇ ਪਹਿਲਾ, ਜਸਮੀਨ ਕੌਰ – ਹਰਮਨ ਕੌਰ – ਸਾਹਿਬਜੀਤ ਸਿੰਘ – ਹਰਲੀਨ ਕੌਰ ਨੇ ਦੂਸਰਾ ਅਤੇ ਗੁਰਕਮਲ ਸਿੰਘ ਨੇ ਤੀਸਰਾ ਸਥਾਨ; ਗਰੁੱਪ ਡੀ ਵਿਚ ਹਰਜੋਤਦੀਪ ਸਿੰਘ – ਪ੍ਰਭਜੋਤ ਕੌਰ – ਅਮਨਿੰਦਰਜੀਤ ਕੌਰ – ਅਕਸਪ੍ਰੀਤ ਸਿੰਘ – ਪਰਮਿੰਦਰ ਕੌਰ ਨੇ ਪਹਿਲਾ, ਪਵਨਵੀਰ ਕੌਰ – ਖੁਸ਼ਦੀਪ ਕੌਰ ਨੇ ਦੂਸਰਾ ਅਤੇ ਨਵਦੀਪ ਸਿੰਘ – ਜੈਸਿਕਾ ਸੈਣੀ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ, ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜ੍ਹਨ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ, ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵੱਲੋਂ ਕੀਰਤਨ ਰਾਹੀਂ ਦੀਵਾਨ ਸ਼ੁਰੂ ਕੀਤੇ, ਉਪਰੰਤ ਰਣਜੀਤ ਸਿੰਘ ਰਾਣਾ ਵੱਲੋਂ ਗੁਰਮਤਿ ਵਿਚਾਰਾਂ ਅਤੇ ਭਾਈ ਕੁਲਵੰਤ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਨਿਹਾਲ ਕੀਤਾ। ਸਮਾਗਮ ਕਲਤੂਰਾ ਸਿੱਖ ਟੀ. ਵੀ. ‘ਤੇ ਲਾਈਵ ਦਿਖਾਇਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਕੁਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ
0
SHARES