in

ਕੋਰੋਨਾਵਾਇਰਸ : ਪੰਜਾਬ ਵਿੱਚ ਵੈਕਸੀਨ ਮੁਫਤ ਲਗਾਈ ਜਾਵੇਗੀ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ, ਪੰਜਾਬ ਵਿੱਚ ਕੋਰੋਨਾਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ, ਨਾ ਸਿਰਫ ਸਿਹਤ ਕਰਮਚਾਰੀਆਂ ਲਈ ਸਗੋਂ ਆਮ ਲੋਕਾਂ ਲਈ ਵੀ ਵੈਕਸੀਨ ਮੁਫਤ ਹੋਵੇਗੀ।
ਉਹਨਾਂ ਕਿਹਾ ਕਿ, ਭਾਰਤ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਸਾਰੇ ਰਾਜਾਂ ਦੇ ਲੋਕਾਂ ਨੂੰ ਵੈਕਸੀਨ ਮੁਫਤ ਲਾਈ ਜਾਵੇ, ਪਰ ਉਹਨਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ।
16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰੀ ਕਰ ਲਈ ਗਈ ਹੈ। ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, ਇਹ ਕੋਵੀਸ਼ੀਲਡ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿੱਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ। ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿੱਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ।

ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਿਸਾਨ ਅੰਦੋਲਨ ਵਿੱਚ ਕੀਤੀ ਜਾ ਰਹੀ ਹੈ ਵੱਡਮੁੱਲੀ ਸੇਵਾ

ਕੜਾਕੇ ਦੀ ਠੰਢ ‘ਚ ਸ਼ਰਧਾਲੂਆਂ ਨੇ ਗੰਗਾ ‘ਚ ਕੀਤਾ ਇਸ਼ਨਾਨ