in

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਪ੍ਰੀਲੀਆ ਵਿਖੇ 7 ਮਈ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਸੰਨ 1699 ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਇਸ ਦੇ ਸੰਬੰਧ ਵਿੱਚ ਹਰ ਸਾਲ ਦੇਸ਼ ਵਿਦੇਸ਼ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸ ਲੜੀ ਤਹਿਤ ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 5 ਮਈ 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਅਤੇ 7 ਮਈ ਦਿਨ ਐਤਵਾਰ ਸਵੇਰੇ 10ਵਜੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਉਪਰੰਤ ਠੀਕ ਸਵੇਰੇ 11 ਵਜੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਰਹਿਨੁਮਾਈ ਹੇਠ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਇਸ ਮੌਕੇ ਗਤਕੇ ਵਾਲੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਨਗਰ ਕੀਰਤਨ ਸ਼ਹਿਰ ਦੀਆਂ ਵੱਖ ਵੱਖ ਗਲੀਆਂ ‘ਚੋਂ ਪਰਿਕਰਮਾ ਕਰਦਿਆਂ ਹੋਇਆ ਅਪ੍ਰੀਲੀਆ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨੇੜੇ ਵੱਡੀ ਪਾਰਕ ਪਹੁੰਚੇਗਾ ਅਤੇ ਪੜਾਅ ਹੋਵੇਗਾ। ਜਿਥੇ ਪੰਥ ਦੇ ਮਹਾਨ ਰਾਗੀ ਸਿੰਘਾਂ, ਕਵੀਸ਼ਰੀ ਜਥੇ ਅਤੇ ਢਾਡੀ ਸਿੰਘਾਂ ਵਲੋਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਸੰਗਤਾਂ ਵਲੋਂ ਵੱਖ ਵੱਖ ਲੰਗਰਾਂ ਦੇ ਸਟਾਲ ਲਗਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਗੁਰਦੁਆਰਾ ਸਾਹਿਬਾਨਾ ਦੀਆਂ ਕਮੇਟੀਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾ ਰਹੀ ਹੈ ਇਸ ਦਿਨ ਕਿਰਪਾ ਕਰਕੇ ਹੋਰ ਵੱਡੇ ਸਮਾਗਮ ਨਾ ਉਲੀਕੇ ਜਾਣ। ਇਲਾਕੇ ਭਰ ਦੀਆਂ ਸੰਗਤਾਂ ਤੇ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਕਿ ਵੱਧ ਤੋਂ ਵੱਧ ਸੰਗਤਾਂ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਸਾਹਿਤ ਸੁਰ ਸੰਗਮ ਸਭਾ ਦੇ ਪ੍ਰਧਾਨ ਹੋਣਗੇ ਬਿੰਦਰ ਕੋਲੀਆਂਵਾਲ

ਇੰਡੀਆ ‘ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ